ਨਵਾਂਸ਼ਹਿਰ, 12 ਅਗਸਤ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਅਲਕਾ ਮੀਨਾ ਆਈ.ਪੀ.ਐਸ ਨੇ ਦੱਸਿਆ ਹੈ ਕਿ
ਸੁੰਤਤਰਤਾ ਦਿਵਸ ਦੇ ਮੱਦੇਨਜ਼ਰ ਜਿਲ੍ਹੇ ਵਿੱਚ ਪੁਲਿਸ ਪ੍ਰਸ਼ਾਸਨ ਵਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਜਿਲ੍ਹਾ ਸ਼.ਭ.ਸ ਨਗਰ ਦੀ ਹੱਦ ‘ਚ ਦਾਖਲ ਹੋਣ ਵਾਲੇ ਨੈਸ਼ਨਲ ਹਾਈਵੇਅ, ਸਟੇਟ ਹਾਈਵੇਅ ਅਤੇ ਲਿੰਕ ਰੋਡਾਂ ‘ਤੇ 24 ਘੰਟੇ ਸਪੈਸ਼ਲ ਨਾਕਾਬੰਦੀ ਕਰਕੇ ਹਰੇਕ ਵਾਹਣ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਜਿਲ੍ਹੇ ਵਿੱਚ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ।ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ, ਬਾਜ਼ਾਰਾਂ, ਸਿਨੇਮਾ ਘਰਾਂ, ਹੋਟਲਾਂ ਆਦਿ ਦੀ ਉਪ ਕਪਤਾਨ ਪੁਲਿਸ ਸਬ ਡਵੀਜਨਾਂ, ਮੁੱਖ ਅਫਸਰਾਨ ਥਾਣਾ ਵਲੋਂ ਐਂਟੀ ਸਾਬੋਟੇਜ ਟੀਮਾਂ ਰਾਹੀ ਸਪੈਸ਼ਲ ਚੈਕਿੰਗ ਕਰਵਾਈ ਗਈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media