Monday, September 28, 2026

ਅੰਤਰਰਾਸ਼ਟਰੀ ਯੁਵਕ ਦਿਵਸ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਵੈਬੀਨਾਰ

ਨਵਾਂਸ਼ਹਿਰ, 13 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਕਾਲਜ਼ ਸਟਾਫ ਅਤੇ ਵਿਦਿਆਰਥੀਆਂ ਨਾਲ ਅੰਤਰਰਾਸ਼ਟਰੀ ਯੁਵਕ ਦਿਵਸ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਵੈਬੀਨਾਰ ਕਰਵਾਇਆ ਗਿਆ।ਇਸ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਦੇ ਵਕੀਲ ਸ਼ਮਸ਼ੇਰ ਸਿੰਘ ਝਿੱਕਾ ਵੱਲੋਂ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਯੁਵਕ ਦਿਵਸ ਦੀ ਮਹੱਤਤਾ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਲੋੜਵੰਦ ਵਿਅਕਤੀ, ਔਰਤ ਜਾਂ ਬੱਚੇ ਨੂੰ ਕਾਨੂੰਨੀ ਸਹਾਇਤਾ ਚਾਹੀਦੀ ਹੋਵੇ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਦੇ ਫਰੰਟ ਆਫਿਸ ਵਿਚ ਆ ਕੇ ਮੁਫ਼ਤ ਕਾਨੂੰਨੀ ਸਹਾਇਤਾ ਦਾ ਲਾਭ ਲੈ ਸਕਦਾ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟੋਲ ਫਰੀ ਨੰਬਰ 1968, ਚਾਈਲਡ ਹੈਲਪ ਲਾਈਨ ਨੰਬਰ 1098 ਜਾਂ ਦਫ਼ਤਰ ਦੇ ਨੰਬਰ 01823-223511 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
                ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਜੂਨੀਅਰ ਸਹਾਇਕ ਤਵਿੰਦਰ ਸਿੰਘ ਅਤੇ ਫਰੰਟ ਆਫਿਸ ਕੋਆਰਡੀਨੇਟਰ ਰੋਹਿਤ ਕੁਮਾਰ ਨੇ ਵੈਬੀਨਾਰ ਵਿਚ ਸ਼ਿਰਕਤ ਕਰਨ ਵਾਲੇ ਸਮੂਹ ਕਾਲ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …