Monday, July 27, 2026

ਅਜ਼ਾਦੀ ਦਿਹਾੜੇ ਸਬੰਧੀ ਫੁੱਲ ਡਰੈਸ ਰਿਹਰਸਲ – ਵਧੀਕ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿੰਰਗਾ

ਕਪੂਰਥਲਾ, 13 ਅਗਸਤ (ਪੰਜਾਬ ਪੋਸਟ ਬਿਊਰੋ) – ਆਜ਼ਾਦੀ ਦਿਹਾੜੇ ਸਬੰਧੀ ਗੁਰੂ ਨਾਨਕ ਸਟੇਡੀਅਮ ਕਪੂਥਲਾ ਵਿਖੇ ਹੋਣ ਵਾਲੇ ਜਿਲ੍ਹਾ ਪੱਧਰੀ ਸਮਾਗਮ ਲਈ ਅੱਜ ਫੁੱਲ ਡਰੈਸ ਰਿਹਰਸਲ ਕਰਵਾਈ ਗਈ।ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਆਦਿਤਿਆ ਉਪਲ ਵਲੋਂ ਨਿਭਾਈ ਗਈ।
                 ਡੀ.ਐਸ.ਪੀ ਕਮਲਜੀਤ ਸਿੰਘ ਔਲਖ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ।ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ ਤੇ ਪੰਜਾਬ ਪੁਲਿਸ ਬੈਂਡ ਦੀਆਂ ਟੁਕੜੀਆਂ ਵਲੋਂ ਮਾਰਚ ਪਾਸਟ ਵਿੱਚ ਹਿੱਸਾ ਲਿਆ।
ਵਧੀਕ ਡਿਪਟੀ ਕਮਿਸ਼ਨਰ ਵਲੋਂ ਐਸ.ਪੀ ਜਸਬੀਰ ਸਿੰਘ ਤੇ ਸਹਾਇਕ ਕਮਿਸ਼ਨਰ ਅਸ਼ਵਨੀ ਅਰੋੜਾ ਸਮੇਤ ਪਰੇਡ ਦਾ ਵੀ ਨਿਰੀਖਣ ਕੀਤਾ।ਸਰਕਾਰੀ ਸਕੂਲ ਗਰਲਜ਼ ਕਪੂਰਥਲਾ ਦੀਆਂ ਵਿਦਿਆਰਥਣਾਂ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।
                ਵਧੀਕ ਡਿਪਟੀ ਕਮਿਸ਼ਨਰ ਵਲੋਂ ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ । ਉਨ੍ਹਾਂ ਕਿਹਾ ਕਿ ਕੋਵਿਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਮਾਗਮ ਸੰਖੇਪ ਹੋਵੇਗਾ, ਜਿਸ ਦੌਰਾਨ ਕੋਵਿਡ ਸਬੰਧੀ ਨਿਯਮਾਂ ਦੀ ਪਾਲਣਾ ਲਾਜਮੀ ਹੋਵੇਗੀ।
                  ਇਸ ਮੌਕੇ ਐਸ.ਡੀ.ਐਮ ਡਾ. ਜੈਇੰਦਰ ਸਿੰਘ, ਡੀ.ਐਫ.ਐਸ.ਸੀ ਗੀਤਾ ਬਿਸੰਭੂ, ਜਿਲ੍ਹਾ ਸਿੱਖਿਆ ਅਫਸਰ ਗੁਰਦੀਪ ਸਿੰਘ, ਤਹਿਸੀਲਦਾਰ ਮਨਬੀਰ ਸਿੰਘ, ਡੀ.ਐਸ.ਪੀ ਸੁਰਿੰਦਰ ਸਿੰਘ, ਜਿਲ੍ਹਾ ਖੇਡ ਅਫਸਰ ਪ੍ਰਦੀਪ ਕੁਮਾਰ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …