ਨਵਾਂਸ਼ਹਿਰ, 13 ਅਗਸਤ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਅਲਕਾ ਮੀਨਾ ਆਈ.ਪੀ.ਐਸ ਨੇ ਦੱਸਿਆ ਹੈ ਕਿ
ਸੁੰਤਤਰਤਾ ਦਿਵਸ ਦੇ ਮੱਦੇਨਜ਼ਰ ਜਿਲ੍ਹੇ ਵਿੱਚ ਪੁਲਿਸ ਪ੍ਰਸ਼ਾਸਨ ਵਲੋ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਉਹਨਾਂ ਵਲੋ ਸੁੰਤਤਰਤਾ ਦਿਵਸ ਸਬੰਧੀ ਲਗਾਈ ਗਈ ਡਿਊਟੀ ਦਾ ਮੁਆਇਨਾ ਕੀਤਾ ਗਿਆ।ਜਿਲ੍ਹੇ ਦੇ ਸਮੂਹ ਗਜ਼ਟਿਡ ਅਫਸਰ, ਮੁੱਖ ਅਫਸਰ ਥਾਣਾ ਅਤੇ ਵੱਖ-ਵੱਖ ਪੁਆਇੰਟਾਂ ਦੇ ਇੰਚਾਰਜ਼ਾਂ ਨਾਲ ਸੁਰੱਖਿਆ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਗਈ ਅਤੇ ਸਮੂਹ ਡਿਊਟੀ ਪੁਆਇੰਟਾਂ ਸਬੰਧੀ ਜਾਣੂ ਕਰਾਇਆ ਗਿਆ।ਜਿਲ੍ਹਾ ਸ਼.ਭ.ਸ ਨਗਰ ਦੀ ਹੱਦ ਅੰਦਰ ਦਾਖਲ ਹੋਣ ਵਾਲੇ ਨੈਸ਼ਨਲ ਹਾਈਵੇਅ, ਸਟੇਟ ਹਾਈਵੇਅ ਅਤੇ ਲਿੰਕ ਰੋਡਾਂ ਪਰ 24 ਘੰਟੇ ਸਪੈਸ਼ਲ ਨਾਕਾਬੰਦੀ ਕਰਕੇ ਹਰੇਕ ਵਾਹਣ ਦੀ ਬਾਰੀਕੀ ਨਾਲ ਚੈਕਿੰਗ ਕਰਨ ਸਬੰਧੀ ਮੁੱਖ ਅਫਸਰ ਥਾਣਿਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ।
ਇਸ ਮੋਕੇ ਵਜੀਰ ਸਿੰਘ ਖਹਿਰਾ ਪੀ.ਪੀ.ਐਸ ਕਪਤਾਨ ਪੁਲਿਸ ਜਾਂਚ ਜਿਲਾ ਸ਼.ਭ.ਸ ਨਗਰ, ਮਨਵਿੰਦਰਬੀਰ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ ਸਥਾਨਿਕ ਜਿਲਾ ਸ਼.ਭ.ਸ ਨਗਰ ਅਤੇ ਪਿਰਥੀਪਾਲ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ ਪੀ.ਬੀ.ਆਈ ਜਿਲਾ ਸ਼.ਭ.ਸ ਨਗਰ ਵੀ ਮੋਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media