Monday, April 14, 2025
Breaking News

ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਹਰ ਸਿੱਖ ਨਿਭਾਵੇ ਪ੍ਰਚਾਰਕ ਵਜੋਂ ਜ਼ੁੰਮੇਵਾਰੀ – ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਿੱਖ ਐਜੂਕੇਸ਼ਨ ਬੈਲਜ਼ੀਅਮ ਵੱਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ
ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਿੱਖ ਐਜੂਕੇਸ਼ਨ ਬੈਲਜ਼ੀਅਮ ਵੱਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ।ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਮਾਗਮ ਕੀਤਾ ਗਿਆ।ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਤੁਗਲਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਕੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ।ਬੱਚਿਆਂ ਨੇ ਕਵਿਤਾਵਾਂ ਰਾਹੀਂ ਸਿੱਖ ਇਤਿਹਾਸ ਸੁਣਾਇਆ।
ਬੀਬੀ ਜਗੀਰ ਕੌਰ ਨੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਸਿੱਖੀ ਦੇ ਪ੍ਰਚਾਰ ਲਈ ਹਰ ਸਿੱਖ ਪ੍ਰਚਾਰਕ ਬਣੇ।ਸ਼੍ਰੋਮਣੀ ਕਮੇਟੀ ਵੱਖ-ਵੱਖ ਢੰਗਾਂ ਨਾਲ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਹੈ।ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾ ਕੇ ਬੱਚਿਆਂ ਨੂੰ ਗੁਰਬਾਣੀ, ਗੁਰ-ਇਤਿਹਾਸ ਅਤੇ ਸਿੱਖ ਰਹਿਤ ਮਰਯਾਦਾ ਦੀ ਜਾਣਕਾਰੀ ਦਿੱਤੀ ਜਾਂਦੀ।ਖ਼ੁਸ਼ੀ ਦੀ ਗੱਲ ਹੈ ਕਿ ਸਿੱਖ ਐਜੂਕੇਸ਼ਨ ਸੰਸਥਾ ਬੈਲਜ਼ੀਅਮ ਬੱਚਿਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਸ਼ਲਾਘਾਯੋਗ ਕਾਰਜ ਕਰ ਰਹੀ ਹੈ।ਸਿੱਖ ਸੰੰਸਥਾ ਵੱਲੋਂ ਵੱਖ-ਵੱਖ ਦੇਸ਼ਾਂ ਦੇ ਬੱਚਿਆਂ ਦੇ ਆਨਲਾਈਨ ਮੁਕਾਬਲੇ ਕਰਵਾ ਕੇ ਗੁਰਸਿੱਖੀ ਵਿਚ ਪ੍ਰਪੱਕ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।ਉਨ੍ਹਾਂ ਸਿੱਖ ਐਜੂਕੇਸ਼ਨ ਬੈਲਜ਼ੀਅਮ ਦੇ ਮੁਖੀ ਬੀਬੀ ਹਰਪ੍ਰੀਤ ਕੌਰ, ਮਨਜਿੰਦਰ ਸਿੰਘ ਬੈਲਜ਼ੀਅਮ ਤੇ ਸੰਸਥਾ ਦੇ ਹੋਰ ਨੁਮਾਇੰਦਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸੇ ਤਰ੍ਹਾਂ ਸਿੱਖੀ ਦੇ ਪ੍ਰਚਾਰ ਪ੍ਰਚਾਰ ਲਈ ਯਤਨਸ਼ੀਲ ਰਹਿਣ।ਸਿੱਖ ਐਜੂਕੇਸ਼ਨ ਬੈਲਜ਼ੀਅਮ ਵੱਲੋਂ ਜਰਨੈਲ ਸਿੰਘ ਨੇ ਬੀਬੀ ਜਗੀਰ ਕੌਰ ਸਮੇਤ ਅਹੁਦੇਦਾਰਾਂ ਦਾ ਧੰਨਵਾਦ ਕੀਤਾ।
                   ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ ਕੰਗ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਪਲਵਿੰਦਰ ਸਿੰਘ, ਸਿੱਖ ਐਜੂਕੇਸ਼ਨ ਬੈਲਜ਼ੀਅਮ ਸੰਸਥਾ ਤੋਂ ਬੀਬੀ ਤੇਜਿੰਦਰ ਕੌਰ, ਬੀਬੀ ਪੁਨੀਤ ਕੌਰ, ਬੀਬੀ ਜਸਮੀਤ ਕੌਰ, ਸਤਵਿੰਦਰ ਸਿੰਘ, ਜਸਪਾਲ ਸਿੰਘ, ਜਰਨੈਲ ਸਿੰਘ, ਪਲਵਿੰਦਰ ਸਿੰਘ ਅਤੇ ਸੰਗਤਾਂ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ‘ਚ ਜਸ਼ਨ ਮਨਾਇਆ ਗਿਆ

ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਵਿਦਿਆਰਥੀਆਂ ਨੇ ਡਾ. …