Wednesday, September 30, 2026

ਅਜ਼ਾਦੀ ਦਿਵਸ ਦੇ ਮੱਦੇਨਜ਼ਰ ਡਰੋਨ ਚਲਾਉਣ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਕਾਰਜ਼ਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਡਰੋਨ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ ਹੁਕਮ ਜਾਰੀ ਕੀਤਾ ਹੈ। ਉਨਾਂ ਕਿਹਾ ਹੈ ਕਿ 15 ਅਗਸਤ 2021 ਨੂੰ ਆਜ਼ਾਦੀ ਦਿਹਾੜਾ ਮਨਾਉਣ ਦੇ ਸਮਾਗਮ ਦੇ ਮੱਦੇਨਜ਼ਰ ਗੁਰੂ ਨਾਨਕ ਸਟੇਡੀਅਮ ਗਾਂਧੀ ਗਰਾਊਂਡ ਅੰਮ੍ਰਿਤਸਰ ਅਤੇ ਕਮਿਸ਼ਨਰੇਟ ਅੰਮ੍ਰਿਤਸਰ ਸ਼ਹਿਰ ਦੇ ਘੇਰੇ ਵਿੱਚ ਕਿਸੇ ਵੀ ਤਰ੍ਹਾਂ ਦਾ ਡਰੋਨ ਕੈਮਰਾ ਉਡਾਉਣ ‘ਤੇ ਮੁਕੰਮਲ ਰੋਕ ਲਗਾਈ ਹੈ।ਇਹ ਹੁਕਮ 16 ਅਗਸਤ 2021 ਤੱੱਕ ਲਾਗੂ ਰਹੇਗਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …