Tuesday, September 29, 2026

ਐਸ.ਐਸ.ਪੀ ਅਲਕਾ ਮੀਨਾ ਵੱਲੋਂ ਵੱਖ-ਵੱਖ ਪੁਲਿਸ ਨਾਕਿਆਂ ਦੀ ਅਚਨਚੇਤ ਚੈਕਿੰਗ

ਨਵਾਂਸ਼ਹਿਰ, 15 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪੁਲਿਸ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਨਾਕਿਆਂ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਵਿਚ ਕੋਈ ਢਿੱਲ-ਮੱਠ ਨਾ ਵਰਤਣ ਦੇ ਆਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਹਦਾਇਤ ਕੀਤੀ ਕਿ ਕਿਸੇ ਵੀ ਪਾਸਿਓਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹੱਦ ਅੰਦਰ ਦਾਖ਼ਲ ਹੋਣ ਵਾਲੇ ਹਰੇਕ ਵਾਹਨ ਦੀ ਬਾਰੀਕੀ ਨਾਲ ਚੈਕਿੰਗ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲ੍ਹੇ ਵਿਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।ਇਸ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਆਜ਼ਾਦੀ ਦਿਹਾੜੇ ਸਬੰਧੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਜ਼ਿਲ੍ਹੇ ਦੇ ਸਮੂਹ ਪੁਲਿਸ ਅਧਿਕਾਰੀਆਂ, ਮੁੱਖ ਥਾਣਾ ਅਫ਼ਸਰਾਂ ਅਤੇ ਵੱਖ-ਵੱਖ ਪੁਆਇੰਟਾਂ ਦੇ ਇੰਚਾਰਜਾਂ ਦੀਆਂ ਡਿਊਟੀਆਂ ਲਗਾ ਕੇ ਉਨ੍ਹਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਰਾਸ਼ਟਰੀ ਤੇ ਰਾਜ ਮਾਰਗਾਂ ਤੋਂ ਇਲਾਵਾ ਲਿੰਕ ਸੜਕਾਂ ’ਤੇ 24 ਘੰਟੇ ਸਪੈਸ਼ਲ ਨਾਕਾਬੰਦੀ ਕੀਤੀ ਗਈ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …