Thursday, April 16, 2026

ਸਰਕਾਰੀ ਕਾਲਜ ਜਾਡਲਾ ਦਾ ਨਾਂਅ ਹੁਣ ਹੋਵੇਗਾ ‘ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜ ਜਾਡਲਾ’

ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

ਨਵਾਂਸ਼ਹਿਰ, 15 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਰਕਾਰੀ ਕਾਲਜ ਜਾਡਲਾ ਦਾ ਨਾਂਅ ‘ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜਜਾਡਲਾ’ ਰੱਖਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ (ਸਿੱਖਿਆ ਸੈਲ) ਵੱਲੋਂ ਕੱਲ੍ਹ ਜਾਰੀ ਕੀਤੇ ਗਏ ਇਸ ਨੋਟੀਫਿਕੇਸ਼ਨ ਨਾਲ ਨਵਾਂਸ਼ਹਿਰ ਵਾਸੀਆਂ ਵਿਚ ਖੁਸ਼ੀ ਪਾਈ ਜਾ ਰਹੀ ਹੈ ਸਵਰਗੀ ਦਿਲਬਾਗ ਸਿੰਘ ਦੇ ਪੋਤਰੇ ਅਤੇ ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਨੇ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦਾ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।ਨੌਜਵਾਨ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਦਾ ਸੁਪਨਾ ਸੀ ਕਿ ਆਪਣੀ ਸਾਰੀ ਜ਼ਿੰਦਗੀ ਹਲਕੇ ਦੀ ਸੇਵਾ ਲਈ ਗੁਜ਼ਾਰਨ ਵਾਲੇ ਉਨ੍ਹਾਂ ਦੇ ਦਾਦਾ ਜੀ ਦੀ ਯਾਦ ਵਿਚ ਇਹ ਕਾਲਜ ਉਨ੍ਹਾਂ ਨੂੰ ਸਮਰਪਿਤ ਕੀਤਾ ਜਾਵੇ ਅਤੇ ਉਨ੍ਹਾਂ ਦਾ ਇਹ ਸੁਪਨਾ ਅੱਜ ਪੂਰਾ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਸਵਰਗੀ ਦਿਲਬਾਗ ਸਿੰਘ ਵੱਲੋਂ ਨਵਾਂਸ਼ਹਿਰ ਨੂੰ ਜ਼ਿਲ੍ਹਾ ਬਣਵਾਉਣ ਅਤੇ ਇਲਾਕੇ ਲਈ ਕੀਤੇ ਕਾਰਜਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
                 ਉਨ੍ਹਾਂ ਦੱਸਿਆ ਕਿ ਕਰੀਬ 11 ਕਰੋੜ 90 ਲੱਖ ਦੀ ਲਾਗਤ ਨਾਲ ਤਿਆਰ ਹੋ ਰਹੀ ਇਸ ਕਾਲਜ ਦੀ ਆਲੀਸ਼ਾਨ ਬਿਲਡਿੰਗ ਦੀ ਉਸਾਰੀ ਦਾ ਕੰਮ ਮਾਰਚ 2019 ਨੂੰ ਸ਼ੁਰੂ ਕੀਤਾ ਗਿਆ ਸੀ, ਜੋ ਕਿ ਲਗਭਗ ਮੁਕੰਮਲ ਹੋਣ ਕੰਢੇ ਹੈ ਅਤੇ ਨਵੇਂ ਕੈਂਪਸ ਵਿਚ ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ।ਉਨ੍ਹਾਂ ਦੱਸਿਆ ਕਿ ਕਾਲਜ ਦੀ ਉਸਾਰੀ ਦ ਕੰਮ ਉਨ੍ਹਾਂ ਕਿਹਾ ਕਿ ਇਹ ਕਾਲਜ ਇਲਾਕੇ ਦੇ ਵਿਦਿਆਰਥੀਆਂ ਲਈ ਵਰਦਾਨ ਸਿੱਧ ਹੋਵੇਗਾ ਅਤੇ ਉਨ੍ਹਾਂ ਨੂੰ ਉਚੇਰੀ ਸਿੱਖਿਆ ਪ੍ਰਾਪਤ ਕਰਨ ਲਈ ਹੁਣ ਦੂਰ-ਦੁਰੇਡੇ ਜਾਣ ਦੀ ਲੋੜ ਨਹੀਂ ਪਵੇਗੀ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …