ਅੰਮ੍ਰਿਤਸਰ, 15 ਅਗਸਤ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਨੇ ਅਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਸੁਰੱਖਿਆ ਦੇ ਨਿਯਮਾਂ ਨੂੰ ਧਿਆਨ
ਵਿੱਚ ਰੱਖਦੇ ਹੋਏ ਬੜੇ ਜੋਸ਼ ਨਾਲ ਮਨਾਈ।ਅਧਿਆਪਕਾਂ ਨੇ ਉਨ੍ਹਾਂ ਮਹਾਨ ਦੇਸ਼ ਭਗਤਾਂ ਨੂੰ ਸ਼ਰਧਾਂਜਲੀ ਦਿੱਤੀ, ਜਿੰਨ੍ਹਾਂ ਨੇ ਦੇਸ਼ ਦੀ ਖ਼ਾਤਿਰ ਆਪਣੀਆਂ ਜਾਨਾਂ ਵਾਰੀਆਂ।ਅਧਿਆਪਕਾਂ ਨੇ ਦੇਸ਼-ਭਗਤੀ ਦੇ ਗੀਤ ਗਾ ਕੇ ਸ਼ਹੀਦਾਂ ਨੂੰ ਯਾਦ ਕੀਤਾ।ਉਨ੍ਹਾਂ ਨੇ ਅਗਿਆਨਤਾ, ਭ੍ਰਿਸ਼਼ਟਾਚਾਰ, ਨਫ਼ਰਤ ਅਤੇ ਹੋਰ ਦੂਸਰੀਆਂ ਬੁਰਾਈਆਂ ਦੇ ਹਨੇਰੇ ਨੂੰ ਖ਼ਤਮ ਕਰਨ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ ਦੀ ਸਹੁੰ ਖਾਧੀ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ. ਕਾਲਜ ਵੂਮੈਨ ਨੇ ਮੁਬਾਰਕਬਾਦ ਦਿੰਦੇ ਹੋਏ ਵਿਦਿਆਰਥੀਆਂ ਨੂੰ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੁੰ ਨਮਨ ਕਰਨ ਲਈ ਪ੍ਰੇਰਿਤ ਕੀਤਾ ।
ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੇ ਵਿਦਿਆਰਥੀਆਂ ‘ਚ ਦੇਸ਼ ਭਗਤੀ ਦੀ ਭਾਵਨਾ ਜਾਗ੍ਰਿਤ ਕੀਤੀ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media