ਪਠਾਨਕੋਟ, 16 ਅਗਸਤ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ ਨੇ ਆਜ਼ਾਦੀ ਦਿਵਸ
ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਟੋਕੀਉ ਉਲੰਪਿਕਸ-2020 ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਅਸੀਂ ਆਪਣੇ ਖਿਡਾਰੀਆਂ ਨੂੰ ਖੇਡ ਨੀਤੀ ਤੋਂ ਅਗਾਂਹ ਵਧ ਕੇ ਸੋਨ ਤਮਗ਼ਾ ਜਿੱਤਣ ਬਦਲੇ ਮਿਲਣ ਵਾਲੀ ਰਕਮ ਤੋਂ ਕਿਤੇ ਵੱਧ ਕੇ 2.51 ਕਰੋੜ ਰੁਪਏ ਦੀ ਰਾਸ਼ੀ ਕਾਂਸੀ ਦੇ ਤਮਗ਼ੇ ਲਈ ਹੀ ਦੇ ਦਿੱਤੀ ਅਤੇ ਪੁਜ਼ੀਸ਼ਨਾਂ ਲੈਣ ਵਾਲੇ ਖਿਡਾਰੀਆਂ ਨੂੰ 50-50 ਅਤੇ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 21-21 ਲੱਖ ਰੁਪਏ ਦੀ ਰਾਸ਼ੀ ਤਕਸੀਮ ਕੀਤੀ ਗਈ ਹੈ।ਮੁੱਖ ਮੰਤਰੀ ਨੇ ਖਿਡਾਰੀਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਹੈ।ਸਰਕਾਰ ਨੇ ਉਲੰਪਿਕ ਵਿਚ ਹਿੱਸਾ ਲੈਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ 28.36 ਕਰੋੜ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਤ ਕਰਕੇ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media