Tuesday, February 24, 2026

ਭੱਲਾ ਕਲੋਨੀ ਛੇਹਰਟਾ ਵਿਖੇ ਸ਼ਰਧਾ ਸਹਿਤ ਮਨਾਇਆ ਸੰਗਰਾਂਦ ਦਾ ਦਿਹਾੜਾ

ਅੰਮ੍ਰਿਤਸਰ, 17 ਅਗਸਤ (ਖੁਰਮਣੀਆਂ) – ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ ਛੇਹਰਟਾ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ।ਪੰਜ ਬਾਣੀਆਂ ਦੇ ਪਾਠ ਉਪਰੰਤ ਭਾਈ ਹਰਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਜਸਬੀਰ ਸਿੰਘ ਨੇ ਭਾਦੁਇ ਦਾ ਮਹੀਨਾ ਸਰਵਨ ਕਰਵਾਇਆ ਅਤੇ ਪ੍ਰਿੰਸੀਪਲ ਜਗਦੀਸ਼ ਸਿੰਘ ਨੇ ਮਹੀਨੇ ਦੀ ਵਿਆਖਿਆ ਕਰਦਿਆਂ ਸੰਗਤ ਨੂੰ ਗੁਰੂ ਵਾਲੇ ਬਨਣ ਲਈ ਪ੍ਰੇਰਿਆ।ਮਨਮੋਹਨ ਸਿੰਘ ਬਾਸਰਕੇ ਨੇ ‘ਭੱਲਾ ਕਲੋਨੀ ਦੀ ਵੱਖਰੀ ਹੀ ਸ਼ਾਨ ਹੈ` ਕਵਿਤਾ ਵੀ ਸੁਣਾਈ।
              ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੰਗਲ ਸਿੰਘ ਢੋਟੀਆਂ, ਪ੍ਰਿੰਸੀਪਲ ਜਗਦੀਸ਼ ਸਿੰਘ, ਨਰਿੰਦਰ ਸਿੰਘ ਨੌਨੀ, ਮਨਮੋਹਨ ਸਿੰਘ ਬਾਸਰਕੇ ਅਤੇ ਨਰਿੰਦਰਪਾਲ ਸਿੰਘ ਮਠਾੜੂ ਵਲੋਂ ਪੱਤਰਕਾਰ ਸੁੱਖ ਵਡਾਲੀ ਨੂੰ ਸਨਮਾਨਿਤ ਕੀਤਾ ਗਿਆ।ਸਮਾਪਤੀ ‘ਤੇ ਖੀਰ ਪੂੜਿਆਂ ਦਾ ਲੰਗਰ ਵੀ ਲਗਾਇਆ ਗਿਆ।
                     ਇਸ ਮੌਕੇ ਜੋਗਿੰਦਰ ਸਿੰਘ ਬਲ, ਅਮਰੀਕ ਸਿੰਘ, ਹਰਦੇਵ ਸਿੰਘ, ਬਲਦੇਵ ਸਿੰਘ, ਹਰਬੰਸ ਪ੍ਰਿੰਸ, ਧਰਮਿੰਦਰ ਬਿੱਟੂ, ਬਲਵਿੰਦਰ ਸਿੰਘ ਵਿਰਕ, ਭਾਈ ਮਨਜੀਤ ਸਿੰਘ, ਜਤਿੰਦਰ ਸਿੰਘ ਕੁੱਕੂ, ਪਲਵਿੰਦਰ ਸਿੰਘ ਪਨੂੰ ਅਤੇ ਪਰਮਜੀਤ ਸਿੰਘ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …