Tuesday, February 24, 2026

ਡਿਪਟੀ ਕਮਿਸ਼ਨਰ ਨੇ ਲਹਿਰਾਇਆ ਆਜ਼ਾਦੀ ਦਿਹਾੜੇ ‘ਤੇੇ ਤਿਰੰਗਾ

ਲੋਕਾਂ ਨੂੰ ਰਲ ਮਿਲ ਕੇ ਕੋਵਿਡ ਵਿਰੁੱਧ ਜੰਗ ਜਿੱਤਣ ਦਾ ਸੱਦਾ

ਕਪੂਰਥਲਾ, 17 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਵਿਖੇ ਅਜ਼ਾਦੀ ਦਿਵਸ ਦੀ 75ਵੀਂ ਵਰੇਗੰਢ ਮੌਕੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਤਿਰੰਗਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਨਿਭਾਈ ਗਈ।
ਉਨ੍ਹਾਂ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ, ਹੋਮਗਾਰਡਜ਼, ਐਨ.ਸੀ.ਸੀ ਵਲੋਂ ਕੀਤੀ ਪਰੇਡ ਦਾ ਨਿਰੀਖਣ ਕੀਤਾ।ਐਸ.ਐਸ.ਪੀ ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਤੇ ਪਰੇਡ ਕਮਾਂਡਰ ਕਮਲਜੀਤ ਸਿੰਘ ਔਲਖ ਵੀ ਉਨ੍ਹਾਂ ਦੇ ਨਾਲ ਸਨ।
                     ਆਪਣੇ ਸੰਬੋਧਨ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਮੁਬਾਰਕਬਾਦ ਦਿੰਦਿਆਂ ਅਜ਼ਾਦੀ ਦੀ ਲਹਿਰ ਵਿੱਚ ਕੁਰਬਾਨੀਆਂ ਦੇਣ ਵਾਲਿਆਂ ਨੂੰ ਯਾਦ ਕੀਤਾ।ਉਨਾਂ ਕਿਹਾ ਕਿ ਦੁਆਬੇ ਦੀ ਧਰਤੀ ‘ਤੇ ਪੰਜਾਬੀਆਂ ਵਲੋਂ ਅਜ਼ਾਦੀ ਸੰਘਰਸ਼ ਵਿੱਚ ਲਾਮਿਸਾਲ ਕੁਰਬਾਨੀਆਂ ਦਿੱਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਭਾਵੇਂ ਕਿ ਕੋਵਿਡ ਨੇ ਪਿਛਲੇ ਲਗਭਗ 2 ਸਾਲ ਤੋਂ ਮਨੁੱਖਤਾ ਦੀ ਹੋਂਦ ਨੂੰ ਚੁਣੌਤੀ ਦਿੱਤੀ ਹੈ।ਪਰ ਸਭ ਦੇ ਸਾਂਝੇ ਯਤਨਾਂ ਨਾਲ ਅਸੀਂ ਪਹਿਲੀਆਂ ਦੋ ਲਹਿਰਾਂ ਨੂੰ ਮਾਤ ਦੇਣ ਵਿਚ ਕਾਮਯਾਬ ਹੋਏ ਹਾਂ।ਕਪੂਰਥਲਾ ਜਿਲ੍ਹੇ ਵਿਚ ਹੁਣ ਤੱਕ ਰਿਕਾਰਡ 5 ਲੱਖ 45 ਹਜ਼ਾਰ ਲੋਕਾਂ ਦੇ ਕੋਵਿਡ ਸੈਂਪਲ ਇਕੱਤਰ ਕੀਤੇ ਗਏ ਹਨ ਤੇ 3 ਲੱਖ ਲੋਕਾਂ ਦੀ ਵੈਕਸੀਨੇਸ਼ਨ ਹੋ ਗਈ ਹੈ।ਇਸ ਤੋਂ ਇਲਾਵਾ ਫਗਵਾੜਾ ਵਿਖੇ 500 ਲੀਟਰ ਪ੍ਰਤੀ ਮਿੰਟ ਅਤੇ ਕਪੂਰਥਲਾ ਵਿਖੇ 1000 ਲੀਟਰ ਪ੍ਰਤੀ ਮਿੰਟ ਦੀ ਸਮਰੱਥਾ ਵਾਲਾ ਆਕਸੀਜਨ ਪਲਾਂਟ ਸਥਾਪਿਤ ਕੀਤਾ ਗਿਆ ਹੈ।
                     ਉਨ੍ਹਾਂ ਹਾਲ ਹੀ ਵਿਚ ਟੋਕੀਓ ਉਲੰਪਿਕ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਖਿਡਾਰੀਆਂ, ਕੋਚਿੰਗ ਸਟਾਫ ਦੇ ਨਾਲ-ਨਾਲ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਾਲ ਦੇਸ਼ ਅੰਦਰ ਖੇਡ ਸੱਭਿਆਚਾਰ ਪੈਦਾ ਹੋਇਆ ਹੈ ਅਤੇ ਨੌਜਵਾਨਾਂ ਦੀ ਊਰਜਾ ਸਹੀ ਪਾਸੇ ਲੱਗੀ ਹੈ।
ਵਿਕਾਸ ਕੰਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਵੀ ਕਪੂਰਥਲਾ ਜਿਲ੍ਹਾ ਤੇਜੀ ਨਾਲ ਅੱਗੇ ਵਧ ਰਿਹਾ ਹੈ। ਪੰਜਾਬ ਸਰਕਾਰ ਵਲੋਂ ਉਸਾਰੇ ਜਾ ਰਹੇ ਚਾਰ ਨਵੇਂ ਮੈਡੀਕਲ ਕਾਲਜਾਂ ਵਿਚੋਂ ਇੱਕ ਕਾਲਜ ਕਪੂਰਥਲਾ ਵਿਖੇ ਬਣਾਇਆ ਜਾ ਰਿਹਾ ਹੈ।ਇਸ ਲਈ 2021-22 ਦੇ ਬਜਟ ਦੌਰਾਨ 40 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
                    ਪੰਜਾਬ ਸਰਕਾਰ ਵਲੋਂ ਕਪੂਰਥਲਾ ਨੇੜੇ ਸਥਿਤ ਪੀ.ਟੀ.ਯੂ ਵਿਖੇ ਡਾ. ਬੀ.ਆਰ ਅੰਬੇਡਕਰ ਇੰਸਟੀਚਿਊਟ ਆਫ ਮੈਨੇਜਮੈਂਟ ਦੀ ਸਥਾਪਨਾ ਕੀਤੀ ਜਾ ਰਹੀ ਹੈ।ਇਸ ਉੱਪਰ 100 ਕਰੋੜ ਰੁਪਏ ਖਰਚ ਹੋਣਗੇ।ਇਸ ਤੋਂ ਇਲਾਵਾ ਡਾ.ਬੀ.ਆਰ ਅੰਬੇਡਕਰ ਮਿਊਜੀਅਮ ਵੀ ਸਥਾਪਿਤ ਕੀਤਾ ਜਾਵੇਗਾ।
                 ਪੰਜਾਬ ਸਰਕਾਰ ਵਲੋਂ 164 ਸਾਲ ਪੁਰਾਣੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦੇ ਨਵੀਨੀਕਰਨ ਲਈ 7 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਵੱਕਾਰੀ ਸੈਨਿਕ ਸਕੂਲ ਕਪੂਰਥਲਾ ਲਈ ਵੀ 5 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।ਪੰਜਾਬ ਸਰਕਾਰ ਵਲੋਂ ਕਪੂਰਥਲਾ ਵਿਖੇ 22.50 ਕਰੋੜ ਰੁਪਏ ਦੀ ਲਾਗਤ ਨਾਲ ਇੰਸਟੀਚਿਊਟ ਆਫ ਡਰਾਈਵਿੰਗ ਅਤੇ ਟ੍ਰੈਫਿਕ ਰਿਸਰਚ ਦੀ ਸਥਾਪਨਾ ਕੀਤੀ ਜਾ ਰਹੀ ਹੈ।
ਕਪੂਰਥਲ਼ਾ ਵਿਖੇ ਹੀ 17.16 ਕਰੋੜ ਰੁਪਏ ਦੀ ਲਾਗਤ ਨਾਲ ਵਹੀਕਲ ਇੰਸਪੈਕਸ਼ਨ ਐਂਡ ਸਰਟੀਫਿਕੇਸ਼ਨ ਸੈਂਟਰ ਕਪੂਰਥਲਾ ਦੀ ਸਥਾਪਨਾ ਕੀਤੀ ਜਾ ਰਹੀ ਹੈ ਜਿਸ ਤਹਿਤ ਸਾਲਾਨਾ 72 ਹਜ਼ਾਰ ਵਾਹਨਾਂ ਦੀ ਜਾਂਚ ਕੀਤੀ ਜਾਵੇਗੀ।
                 ਪੰਜਾਬ ਸਰਕਾਰ ਵਲੋਂ ਅੰਤਰਰਾਸ਼ਟਰੀ ਪੱਧਰ ਦੀ ਕਾਂਜਲੀ ਵੈਟ ਲੈਂਡ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਿਤ ਕਰਨ ਲਈ ਵਿਸ਼ੇਸ਼ ਪ੍ਰਾਜੈਕਟ ਉਲੀਕਿਆ ਗਿਆ ਹੈ ।
ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਵਜੋਂ ਸੁਲਤਾਨਪੁਰ ਲੋਧੀ ਵਿਖੇ ਲਗਭਗ 174 ਕਰੋੜ ਰੁਪੈ ਦੇ ਕੰਮ ਜਲਦ ਸ਼ੁਰੂ ਕੀਤੇ ਜਾ ਰਹੇ ਹਨ।ਜਿਲ੍ਹੇ ਵਿਚ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ‘ਸਮਾਰਟ ਵਿਲੇਜ਼’ ਯੋਜਨਾ ਸ਼ੁਰੂ ਕੀਤੀ ਗਈ ਹੈ।ਪੰਜਾਬ ਸਰਕਾਰ ਵਲੋਂ ਲੰਬੇ ਸਮੇਂ ’ਤੇ ਜ਼ਮੀਨ ਦੇ ਕਾਸ਼ਤਕਾਰਾਂ ਨੂੰ ਮਾਲਕੀ ਹੱਕ ਦੇਣ ਦਾ ਫੈਸਲਾ ਲਾਗੂ ਕੀਤਾ ਗਿਆ ਹੈ, ਜਿਸ ਨਾਲ ਕਪੂਰਥਲਾ ਜਿਲ੍ਹੇ ਦੇ ਕਿਸਾਨ ਵੀਰਾਂ ਨੂੰ ਸਭ ਤੋਂ ਜਿਆਦਾ ਲਾਭ ਹੋਵੇਗਾ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …