Monday, August 24, 2026

ਡੀ.ਸੀ ਵਲੋਂ ਨਸ਼ਿਆਂ ਖਿਲਾਫ਼ ਜ਼ਿਲ੍ਹੇ ਦੀ ਕਾਰਗੁਜ਼ਾਰੀ ਨੂੰ ਦਰਸਾਉਂਦੀ ਦਸਤਾਵੇਜ਼ੀ ਫ਼ਿਲਮ ਜਾਰੀ

ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਜ਼ਿਲ੍ਹਾ ਵਾਸੀ – ਡਾ. ਸ਼ੇਨਾ ਅਗਰਵਾਲ

ਨਵਾਂਸ਼ਹਿਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਨਸ਼ਾ ਮੁਕਤ ਭਾਰਤ ਅਭਿਆਨ ਦਾ ਇਕ ਸਾਲ ਪੂਰਾ ਹੋਣ ’ਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹਾ ਪੱਧਰੀ ‘ਨਸ਼ਾ ਮੁਕਤ ਅਭਿਆਨ ਕਮੇਟੀ’ ਦੇ ਸਮੂਹ ਮੈਂਬਰਾਂ ਦੀ ਹਾਜ਼ਰੀ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਨਸ਼ਿਆਂ ਖਿਲਾਫ਼ ਕਾਰਗੁਜ਼ਾਰੀ ਨੂੰ ਦਰਸਾਉਂਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਜਾਰੀ ਕੀਤੀ ਗਈ।ਡਿਪਟੀ ਕਮਿਸ਼ਨਰ ਜਿਹੜੇ ਕਿ ਨਸ਼ਾ ਮੁਕਤ ਅਭਿਆਨ ਕਮੇਟੀ ਦੇ ਚੇਅਰਪਰਸਨ ਵੀ ਹਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਜਿਹੜੇ ਸਾਡੇ ਭੈਣ-ਭਰਾ ਕਿਸੇ ਵੀ ਕਿਸਮ ਦੇ ਨਸ਼ੇ ਦੇ ਆਦੀ ਹਨ, ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਵਿਚ ਚੱਲਦੇ ਓਟ ਸੈਂਟਰਾਂ ਰਾਹੀਂ ਨਸ਼ਾ ਛੁਡਾਉਣ ਲਈ ਮੁਫ਼ਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਬਾਰੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਚਾਹੀਦਾ ਹੈ, ਤਾਂ ਜੋ ਉਹ ਨਸ਼ੇ ਤੋਂ ਦੂਰ ਰਹਿ ਕੇ ਰੋਜ਼ਗਾਰ ਵੱਲ ਪ੍ਰੇਰਿਤ ਹੋਣ ਅਤੇ ਆਪਣੇ ਸੂਬੇ ਅਤੇ ਮੁਲਕ ਦੀ ਤਰੱਕੀ ਵਿੱਚ ਆਪਣਾ ਵਡਮੁੱਲਾ ਯੋਗਦਾਨ ਦੇਣ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਯੂ ਟਿੳੂਬ ’ਤੇ ਉਪਲਬੱਧ ਨਸ਼ਾ ਮੁਕਤੀ ਸਬੰਧੀ ਜ਼ਿਲ੍ਹੇ ਦੀ ਕਾਰਗੁਜ਼ਾਰੀ ਨੂੰ ਦਰਸਾਉਂਦੀ ਇਸ ਫ਼ਿਲਮ ਨੂੰ ਵੱਧ ਤੋਂ ਵੱਧ ਦੇਖਿਆ ਅਤੇ ਸਾਂਝਾ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਫ਼ਿਲਮ ਨੂੰ ਸਕੂਲਾਂ, ਕਾਲਜਾਂ, ਹਸਪਤਾਲਾਂ ਅਤੇ ਹੋਰਨਾਂ ਸੰਸਥਾਵਾਂ ਆਦਿ ਵਿਚ ਪ੍ਰਸਾਰਿਤ ਕੀਤਾ ਜਾਵੇਗਾ ।
                ਨਸ਼ਾ ਮੁਕਤ ਅਭਿਆਨ ਕਮੇਟੀ ਦੇ ਮੈਂਬਰ ਸਕੱਤਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਨੇ ਇਸ ਮੌਕੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਹੁਣ ਤੱਕ ਕੀਤੀਆਂ ਗਈਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਅਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ।
                ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ, ਡੀ.ਐਸ.ਪੀ ਲਖਵੀਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਡੀ.ਐਮ.ਸੀ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ ਮੰਗ ਗੁਰਪ੍ਰਸ਼ਾਦ ਸਿੰਘ, ਲੈਕਚਰਾਰ ਸੁਰਜੀਤ ਸਿੰਘ ਮਝੂਰ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …