ਨਵਾਂਸ਼ਹਿਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ
ਜਰੂਰੀ ਹੈ, ਉਸ ਦੇ ਨਾਲ ਕੋਰੋਨਾ ਰੋਕੂ ਟੀਕਾਕਰਨ ਵੀ ਬਹੁਤ ਲਾਜ਼ਮੀ ਹੈ।
ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ ਸਿਹਤ ਕੇਂਦਰ ਰਾਹੋਂ ਡਾ. ਊਸ਼ਾ ਕਿਰਨ ਨੇ ਗਰਭਵਤੀ ਔਰਤਾਂ ਨੂੰ ਕੋਵਿਡ ਰੋਕੂ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਦਿਆਂ ਬਲਾਕ ਦੀਆਂ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਟੀਕਾਕਰਨ ਜਰੂਰ ਕਰਵਾਉਣ।ਉਨ੍ਹਾਂ ਕਿਹਾ ਕਿ ਆਮ ਲੋਕਾਂ ਖਾਸ ਕਰਕੇ ਗਰਭਵਤੀ ਔਰਤਾਂ ਨੂੰ ਲਾਪਰਵਾਹੀ ਬਿਲਕੁੱਲ ਨਹੀਂ ਵਰਤਣੀ ਚਾਹੀਦੀ ਹੈ ਅਤੇ ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਬੁਖਾਰ, ਸਰੀਰ ਦਾ ਦਰਦ ਹੋਣਾ, ਸਾਹ ਲੈਣ ਵਿਚ ਤਕਲੀਫ, ਖੰਘ ਤੇ ਜ਼ੁਕਾਮ ਆਦਿ ਹੋ ਤਾਂ ਕੋਰੋਨਾ ਟੈਸਟ ਤੁਰੰਤ ਕਰਵਾਉਣਾ ਚਾਹੀਦਾ ਹੈ।ਉਨਾਂ ਕਿਹਾ ਕਿ ਸਮੇਂ ਸਿਰ ਬਿਮਾਰੀ ਦਾ ਪਤਾ ਲੱਗ ਜਾਣ ਨਾਲ ਜਿਥੇ ਬਿਮਾਰੀ ਦਾ ਫੈਲਾਅ ਰੁਕੇਗਾ, ਉਥੇ ਕੀਮਤੀ ਜਾਨ ਵੀ ਬਚਾਈ ਜਾ ਸਕਦੀ ਹੈ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media