Monday, November 23, 2026

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਐਕਸ-10 ਕਾਰਡ ਮੁੜ ਰੀਨਿਊ ਹੋਣੇ ਸ਼ੁਰੂ

ਨਵਾਂਸ਼ਹਿਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਹੈ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਐਕਸ-10 ਕਾਰਡ ਰੀਨਿਊ ਕਰਨ ਦਾ ਕੰਮ ਮੁੜ ਸ਼ੁਰੂ ਹੋ ਚੁੱਕਾ ਹੈ।ਉਨਾਂ ਜ਼ਿਲ੍ਹੇ ਦੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਬੇਰੋਜ਼ਗਾਰ ਪ੍ਰਾਰਥੀਆਂ ਦਾ ਐਕਸ-10 ਕਾਰਡ ਫਰਵਰੀ 2020 ਤੋਂ ਅੱਜ ਤੱਕ ਰੀਨਿਊ ਨਹੀਂ ਹੋਇਆ ਹੈ, ਉਹ ਆਪਣਾ ਐਕਸ-10 ਕਾਰਡ ਬਿਊਰੋ ਦਫਤਰ ਵਿਖੇ ਆ ਕੇ ਰੀਨਿੳੂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਕਾਰਡ 31 ਦਸੰਬਰ 2021 ਤੱਕ ਦੀ ਅਵਧੀ ਲਈ ਰੀਨਿਊ ਕੀਤਾ ਜਾਵੇਗਾ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …