ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ
ਅੰਮ੍ਰਿਤਸਰ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਫੋਟੋਗ੍ਰਾਫੀ ਮੁਕਾਬਲਾ ਅਤੇ ਆਨਲਾਈਨ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਸਕੂਲ ਦੇ ਅਧਿਆਪਕ ਅਤੇ ਬੱਚਿਆਂ ਨੇ ਆਨਲਾਈਨ ਸ਼ਿਰਕਤ ਕੀਤੀ।ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਫੋਟੋਗ੍ਰਾਫੀ ਮੁਕਾਬਲਾ ਵੀ ਕਰਵਾਇਆ ਗਿਆ।ਬੱਚਿਆਂ ਨੇ ਕਲਾਤਮਿਕ ਢੰਗ ਨਾਲ ਤਸਵੀਰਾਂ ਖਿੱਚੀਆਂ।
ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਅਤੇ ਵਾਇਸ ਪ੍ਰਿੰਸੀਪਲ ਸ੍ਰੀਮਤੀ ਰੇਣੂ ਆਹੂਜਾ ਨੇ ਪ੍ਰਤੀਯੋਗਿਤਾ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਫੋਟੋ ਨਾਲ ਸਨਮਾਨਿਤ ਕੀਤਾ।ਰੋਹਿਤ ਗੌਤਮ (ਸੋਨੀ ਅਲਫਾ ਫੋਟੋਗ੍ਰਾਫਰ ਟ੍ਰੇਨਰ) ਨੇ ਬੱਚਿਆਂ ਨਾਲ ਆਧੁਨਿਕ ਫੋਟੋਗ੍ਰਾਫੀ ਦੀਆਂ ਬਰੀਕੀਆਂ ਬਾਰੇ ਸਾਂਝ ਪਾਈ । ਪ੍ਰਿੰਸੀਪਲ ਸਾਹਿਬ ਨੇ ਬੱਚਿਆਂ ਨੂੰ ਫੋਟੋਗ੍ਰਾਫੀ ਨੂੰ ਕੈਰੀਅਰ ਵਜੋਂ ਅਪਨਾਉਣ ਵੱਲ ਵੀ ਉਤਸ਼ਾਹਿਤ ਕੀਤਾ ਅਤੇ ਉਹਨਾਂ ਨੇ 21ਵੀਂ ਸਦੀ ਵਿੱਚ ਫੋਟੋਗ੍ਰਾਫੀ ਦੀ ਵਧਦੀ ਮੰਗ ਵੱਲ ਪ੍ਰੇਰਿਤ ਕੀਤਾ।ਸਕੂਲ ਦੇ ਮੀਡੀਆ ਵਿਭਾਗ ਇੰਚਾਰਜ਼ ਨਵਲਪ੍ਰੀਤ ਸਿੰਘ ਵਲੋਂ ਇਹ ਪ੍ਰੋਗਰਾਮ ਕਰਵਾਇਆ ਗਿਆ ਤਾਂ ਜੋ ਬੱਚਿਆਂ ਵਿੱਚ ਫੋਟੋਗ੍ਰਾਫੀ ਸ਼ੌਕ ਤੇ ਹੁਨਰ ਨੂੰ ਚੰਗੇ ਤਰੀਕੇ ਨਾਲ ਵਿਕਸਤ ਕੀਤਾ ਜਾ ਸਕੇ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media