ਨਵਾਂਸ਼ਹਿਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋ ਕੋਰੋਨਾ
ਮਹਾਂਮਾਰੀ ਸਬੰਧੀ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ਤੇ ਘੁੰਮਣ ਵਾਲੇ 150 ਵਿਅਕਤੀਆਂ ਦੇ ਕੋਰੋਨਾ ਟੈਸਟ ਕਰਵਾਏ ਗਏ।ਬਿਨਾਂ ਮਾਸਕ ਘੁੰਮ ਰਹੇ 11 ਵਿਅਕਤੀਆਂ ਦੇ ਚਲਾਨ ਕੱਟੇ ਗਏ।
ਉਹਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਦੇ ਨਿਯਮਾਂ ਪ੍ਰਤੀ ਲਾਪ੍ਰਵਾਹੀ ਨਾ ਦਿਖਾਉਣ। ਜਿਲਾ ਪੁਲਿਸ ਵਲੋ ਸਾਂਝ ਕੇਂਦਰ ਦੀ ਮੀਡੀਆ ਵੈਨ ਇੰਚਾਰਜ ਏ.ਐਸ.ਆਈ ਹੁਸਨ ਲਾਲ ਅਤੇ ਥਾਣਿਆਂ ਵਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media