ਸੰਗਰੂਰ, 21 ਅਗਸਤ (ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਦੀ ਪ੍ਰਮੁੱਖ ਤਕਨੀਕੀ ਸੰਸਥਾ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ
ਟੈਕਨਾਲੋਜੀ (ਡੀਮਡ ਟੂ-ਬੀ ਯੂਨੀਵਰਸਿਟੀ) ਦੇ ਪ੍ਰਸ਼ਾਸਨਿਕ ਵਿਭਾਗ ਸਾਹਮਣੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 36ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪ੍ਰੋ. ਜੇ.ਐਸ ਢਿੱਲੋਂ ਡੀਨ ਅਕਾਦਮਿਕ ਨੇ ਸੰਤ ਜੀ ਦੇ ਬੁੱਤ ਨੂੰ ਨਮਨ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨ੍ਹਾਂ ਸੰਤ ਲੌਂਗੋਵਾਲ ਜੀ ਦੇ ਮਾਨਵਤਾ ਪ੍ਰਤੀ ਸਮਰਪਣ, ਤਿਆਗ ਅਤੇ ਬਲੀਦਾਨ ਨੂੰ ਯਾਦ ਕਰਦਿਆਂ ਸੰਸਥਾ ਦੇ ਕਰਮਚਾਰੀਆਂ ਨੂੰ ਸੰਤ ਜੀ ਦੇ ਜੀਵਨ ਬਾਰੇ ਵਿਸਥਾਰਪੂਰਵਕ ਦੱਸਿਆ।ਉਨ੍ਹਾਂ ਕਿਹਾ ਕਿ ਸੰਤ ਜੀ ਸ਼ਾਂਤੀ ਦੇ ਮਸੀਹਾ, ਰਾਸ਼ਟਰੀ ਏਕਤਾ ਅਤੇ ਅਖੰਡਤਾ ਦੇ ਪਹਿਰੇਦਾਰ ਸਨ।ਸਾਨੂੰ ਉਨ੍ਹਾਂ ਦੇ ਦਰਸਾਏ ਰਸਤੇ ਅਨੁਸਾਰ ਚੱਲਣਾ ਚਾਹੀਦਾ ਹੈ।
ਇਸ ਮੌਕੇ ਸੰਸਥਾ ਦੇ ਫੈਕਲਟੀ ਮੈਂਬਰਾਂ, ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media