Friday, June 12, 2026

ਕੈਬਨਿਟ ਮੰਤਰੀ ਧਰਮਸੋਤ ਤੇ ਵਿਜੈਇੰਦਰ ਸਿੰਗਲਾ ਨੇ ਪੰਜਾਬ ਸਰਕਾਰ ਵਲੋਂ ਸੰਤ ਲੌਂਗੋਵਾਲ ਨੂੰ 36ਵੀਂ ਬਰਸੀ ‘ਤੇ ਸ਼ਰਧਾਂਜਲੀਆਂ ਭੇਟ

ਸੰਗਰੂਰ, 21 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਗੋਵਾਲ ਦੀ 36ਵੀਂ ਬਰਸੀ ਮੌਕੇ ਅਨਾਜ ਮੰਡੀ ਲੌਂਗੋਵਾਲ ਵਿਖੇ ਇੱਕ ਸਾਦਾ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਕੈਬਨਿਟ ਮੰਤਰੀਆਂ ਸਾਧੂ ਸਿੰਘ ਧਰਮਸੋਤ ਅਤੇ ਵਿਜੈ ਇੰਦਰ ਸਿੰਗਲਾ ਨੇ ਵਿਸ਼ੇਸ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ ਉਨਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।
               ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਨੇ ਕਿਹਾ ਸੰਤ ਹਰਚੰਦ ਸਿੰਘ ਲੌਗੋਂਵਾਲ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣੀ ਸ਼ਹਾਦਤ ਦਿੱਤੀ, ਜਿਸ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ।ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਸੁਨੇਹਾ ਹੈ ਕਿ ਦੇਸ਼ ਅਤੇ ਕੌਮ ਲਈ ਸ਼ਹੀਦ ਹੋਣ ਵਾਲਿਆਂ ਦਾ ਸਾਨੂੰ ਦਿਲੋਂ ਸਤਿਕਾਰ ਕਰਨਾ ਚਾਹੀਦਾ ਹੈ।ਉਨਾਂ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਨੂੰ ਜੋੜਨ ਅਤੇ ਇਕਜੁੱਟ ਕਰਨ ਲਈ ਕਾਰਜ਼ਸੀਲ ਹੈ ਜਿਸ ਤਹਿਤ ਸਾਰੇ ਧਰਮਾਂ ਦੇ ਲੋਕਾਂ ਨੂੰ ਨਾਲ ਲੈ ਕੇ ਤੁਰਨ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ।
            ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਕੁਰਬਾਨੀ ਤੇ ਉਨਾਂ ਦੀ ਸੋਚ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਤੋਂ ਬਾਅਦ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸੰਤ ਲੌਂਗੋਵਾਲ ਨੇ ਪੰਜਾਬ ਦੀ ਤਰੱਕੀ ਦਾ ਬੀੜਾ ਚੁੱਕਿਆ ਸੀ।ਉਨਾਂ ਕਿਹਾ ਕਿ ਪੰਜਾਬ ਦੇ ਮਾੜੇ ਹਾਲਾਤਾਂ ਨੂੰ ਸੁਧਾਰਨ ਤੇ ਉਸ ਵੇਲੇ ਦੀ ਬਲਦੀ ਅੱਗ ਨੂੰ ਠੱਲ ਪਾਉਣ ਲਈ ਰਾਜੀਵ-ਲੌਂਗੋਵਾਲ ਸਮਝੌਤਾ ਹੋਇਆ ਸੀ।ਉਨਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਰਾਜੀਵ-ਲੌਂਗੋਵਾਲ ਸਮਝੌਤਾ ਕਰਕੇ ਪੰਜਾਬ ਅਤੇ ਪੰਜਾਬੀਅਤ ਦੀ ਤਰੱਕੀ ਤੇ ਸ਼ਾਂਤੀ ਲਈ ਅਹਿਮ ਯੋਗਦਾਨ ਪਾਇਆ।ਉਨਾਂ ਕਿਹਾ ਸੰਤ ਲੌਂਗੋਵਾਲ ਦੇ ਜੀਵਨ ਦਾ ਮਕਸਦ ਪੰਜਾਬ ਅੰਦਰ ਅਮਨ ਸ਼ਾਂਤੀ ਨੂੰ ਬਣਾਈ ਰੱਖਣਾ ਸੀ, ਪਰੰਤੂ ਉਸ ਸਮੇਂ ਅਮਨ ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਤਾਕਤਾਂ ਨੇ ਸੰਤ ਲੌਂਗੋਵਾਲ ਨੂੰ ਸ਼ਹੀਦ ਕਰ ਦਿੱਤਾ।ਕੈਬਨਿਟ ਮੰਤਰੀ ਸਿੰਗਲਾ ਨੇ ਕਿਹਾ ਕਿ ਸੰਤ ਲੌਂਗੋਵਾਲ ਨੇ ਸਿਆਸਤ ਤੋਂ ਉੱਪਰ ਉਠ ਕੇ ਇੱਕ ਤਪੱਸਵੀ ਦੇ ਤੌਰ ’ਤੇ ਲੋਕਾਈ ਦੇ ਭਲੇ ਲਈ ਕੰਮ ਕੀਤਾ।ਉਨਾਂ ਕਿਹਾ ਸੰਤ ਲੌਂਗੋਵਾਲ ਨੇ ਛੋਟੀ ਉਮਰ ਤੋਂ ਸ਼ੁਰੂ ਕਰਕੇ ਆਪਣੀ ਸਾਰੀ ਜ਼ਿੰਦਗੀ ਸਿੱਖੀ ਸਿਧਾਂਤਾਂ ’ਤੇ ਪਹਿਰਾ ਦਿੱਤਾ ਅਤੇ ਲੋਕ ਸੇਵਾ ਲਈ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ।ਅਜਿਹੇ ਸ਼ਹੀਦਾਂ ਦੀ ਸ਼ਹਾਦਤ ਲੋਕਾਂ ਖ਼ਾਸ ਕਰ ਨੌਜਵਾਨਾਂ ਲਈ ਚਾਨਣ ਮੁਨਾਰਾ ਸਾਬਤ ਹੁੰਦੀ ਹੈ ਤੇ ਪੰਜਾਬ ਸਰਕਾਰ ਉਨਾਂ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਕਾਰਜਸ਼ੀਲ ਹੈ।
                ਇਸ ਮੌਕੇ ਕਾਂਗਰਸ ਦੇ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ, ਸੂਬਾ ਸਕੱਤਰ ਕਾਂਗਰਸ ਹਰਮਨ ਦੇਵ ਬਾਜਵਾ ਡਿਪਟੀ ਕਮਿਸ਼ਨਰ ਰਾਮਵੀਰ, ਐਸ.ਐਸ.ਪੀ ਵਿਵੇਕ ਸ਼ੀਲ ਸੋਨੀ, ਐਸ.ਡੀ.ਐਮ ਅਮਰਿੰਦਰ ਸਿੰਘ, ਐਸ.ਪੀ ਆਲਮ ਵਿਜੇ ਸਿੰਘ ਮਾਰਕੀਟ ਕਮੇਟੀ ਚੀਮਾਂ ਦੇ ਚੇਅਰਮੈਨ ਨਵਦੀਪ ਸਿੰਘ ਤੋਗਾਵਾਲ, ਉਪ ਚੇਅਰਮੈਨ ਅਸ਼ੋਕ ਕੁਮਾਰ ਬਬਲੀ, ਕਾਂਗਰਸ ਦੇ ਸਿਟੀ ਪ੍ਰਧਾਨ ਵਿਜੈ ਕੁਮਾਰ ਗੋਇਲ, ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਮੈਡਮ ਰੀਤੂ ਗੋਇਲ, ਨਗਰ ਕੌਂਸਲ ਦੇ ਮੀਤ ਪ੍ਰਧਾਨ ਬੀਬੀ ਨਸੀਬ ਕੌਰ ਚੋਟੀਆਂ, ਕੌਂਸਲਰ ਮੇਲਾ ਸਿੰਘ ਸੂਬੇਦਾਰ, ਕੌਂਸਲਰ ਸ਼੍ਰੀਮਤੀ ਰੀਨਾ ਰਾਣੀ, ਕੌਂਸਲਰ ਜਗਜੀਤ ਸਿੰਘ, ਕੌਂਸਲਰ ਜਸਪ੍ਰੀਤ ਕੌਰ, ਕੌਂਸਲਰ ਬਲਵਿੰਦਰ ਸਿੰਘ ਸਿੱਧੂ, ਕੌਂਸਲਰ ਸ਼ੁਕਰਪਾਲ ਸਿੰਘ, ਕੌਂਸਲਰ ਬਲਜਿੰਦਰ ਕੌਰ, ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਚੋਟੀਆਂ, ਸਰਪੰਚ ਪਰਮਜੀਤ ਸਿੰਘ, ਸਰਪੰਚ ਸੁਖਦੀਪ ਸਿੰਘ ਹੈਪੀ, ਟਕਸਾਲੀ ਕਾਂਗਰਸੀ ਆਗੂ ਬੁੱਧ ਰਾਮ ਗਰਗ, ਨੌਜਵਾਨ ਕਾਂਗਰਸੀ ਆਗੂ ਬੰਟੀ ਮਾਨ, ਯਾਦਵਿੰਦਰ ਸਿੰਘ ਵਿੱਕੀ, ਸਰਪੰਚ ਗੁਰਬਖਸ਼ੀਸ਼ ਸਿੰਘ ਭੋਲਾ, ਕਾਂਗਰਸੀ ਆਗੂ ਬਲਜੀਤ ਸਿੰਘ ਮੌੜ, ਪੰਚ ਪੰਜਾਬ ਸਿੰਘ, ਡਾ. ਬਲਵੰਤ ਸਿੰਘ ਗੁੰਮਟੀ ਵਾਲਾ, ਕੁਲਵਿੰਦਰ ਸਿੰਘ ਗਿੱਲ, ਸਾਬਕਾ ਕੌਂਸਲਰ ਕਰਨੈਲ ਸਿੰਘ ਜੱਸੇਕਾ, ਬਲਬੀਰ ਸਿੰਘ ਤੋਲਾਵਾਲ ਸਮੇਤ ਹੋਰ ਕਾਂਗਰਸੀ ਆਗੂ, ਵਰਕਰ ਅਤੇ ਅਧਿਕਾਰੀ ਵੀ ਹਾਜ਼ਰ ਸਨ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …