Thursday, June 25, 2026

ਸਿਹਤ ਮੰਤਰੀ ਵਲੋਂ ਕੋਰੋਨਾ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਸਿਹਤ ਕਰਮੀਆਂ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 22 ਅਗਸਤ (ਸੁਖਬੀਰ ਸਿੰਘ) – ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੌਕੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਕਰੋਨਾ ਸੰਕਟ ਦੌਰਾਨ ਇਲਾਕੇ ਵਿੱਚ ਸਿਹਤ ਸੇਵਾਵਾਂ ਦੇਣ ਵਾਲੇ ਸਿਹਤ ਕਰਮੀਆਂ (ਕੋਰੋਨਾ ਯੋਧਿਆਂ) ਦਾ ਸਨਮਾਨ ਕੀਤਾ ਗਿਆ।ਉਨਾਂ ਦੇ ਨਾਲ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰਾ ਵੀ ਮੌਜੂਦ ਸਨ।
                  ਸਿੱਧੂ ਨੇ ਸਿਹਤ ਕਰਮੀਆਂ ਵੱਲੋਂ ਨਿਭਾਈਆਂ ਸੇਵਾਵਾਂ ਦੀਆਂ ਸ਼ਲਾਘਾ ਕਰਦੇ ਕਿਹਾ ਕਿ ਉੁਨਾਂ ਦੀ ਬਦੌਲਤ ਪੰਜਾਬ ਦੇਸ਼ ਭਰ ਦੇ ਅਜਿਹੇ ਸੂਬਿਆਂ ਦੀ ਕਤਾਰ ਵਿਚ ਖੜਾ ਹੈ, ਜਿਥੇ ਕਰੋਨਾ ਦੌਰਾਨ ਲੋਕਾਂ ਨੂੰ ਹਰ ਤਰਾਂ ਦੀ ਸਿਹਤ ਸਹੂਲਤ ਮਿਲਦੀ ਰਹੀ।ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਲਈ ਕੀਤੇ ਗਏ ਪ੍ਰਬੰਧਾਂ ਸਦਕਾ ਆਕਸੀਜਨ ਦੇ ਭੰਡਾਰ ਖਤਮ ਨਹੀਂ ਹੋਏ ਅਤੇ ਅਸੀਂ ਕੇਵਲ ਪੰਜਾਬ ਹੀ ਨਹੀਂ, ਬਲਕਿ ਇਸ ਦੇ ਨੇੜਲੇ ਰਾਜਾਂ ਖਾਸ ਕਰ ਦਿੱਲੀ ਤੋਂ ਆਏ ਲੋਕਾਂ ਦਾ ਇਲਾਜ਼ ਵੀ ਕਰਦੇ ਰਹੇ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …