ਨਵਾਂਸ਼ਹਿਰ, 23 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸ਼ਹੀਦ ਭਗਤ ਸਿੰਘ ਨਗਰ ਡਿਪਟੀ ਕਮਿਸ਼ਨਰ
ਡਾ. ਸ਼ੇਨਾ ਅਗਰਵਾਲ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਨੌਕਰੀਆਂ ਲਈ ਪੜ੍ਹੇ ਲਿਖੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਖ-ਵੱਖ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਪਰ ਵੇਖਣ ਵਿੱਚ ਆਇਆ ਹੈ ਕਿ ਪ੍ਰਾਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਿੱਚ ਕਈ ਪ੍ਰਕਾਰ ਦੀਆਂ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਲਈ ਡੀ.ਬੀ.ਈ.ਈ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਪੜ੍ਹੇ ਲਿਖੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਮੁਫ਼ਤ ਕੋਚਿੰਗ ਦਿੱਤੀ ਜਾਣੀ ਹੈ।
ਸੰਜੀਵ ਕੁਮਾਰ ਜਿਲ੍ਹਾ ਰੋਜ਼ਗਾਰ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਜਿਲ੍ਹੇ ਦੇ ਪੜ੍ਹੇ ਲਿਖੇ ਬੇਰੋਜ਼ਗਾਰ ਪ੍ਰਾਰਥੀ ਇਸ ਦਾ ਲਾਭ ਲੈਣ ਅਤੇ ਆਪਣੇ ਆਪ ਨੂੰ ਡੀ.ਬੀ.ਈ.ਈ ਵਿਖੇ ਰਜਿਸਟਰ ਕਰਵਾਉਣ।ਹਰਮਨਦੀਪ ਸਿੰਘ ਕਰੀਅਰ ਕਾਊਂਸਲਰ ਡੀ.ਬੀ.ਈ.ਈ ਨੇ ਦੱਸਿਆ ਕਿ ਪ੍ਰਾਰਥੀ ਘਰ ਬੈਠ ਕੇ ਵੀ ਇਹ ਕੋਚਿੰਗ ਪ੍ਰਾਪਤ ਕਰਨ ਲਈ ਗੂਗਲ ਲਿੰਕ <https://www.eduzphere.com/freegovtexams> ‘ਤੇ ਅਪਲਾਈ ਕਰ ਸਕਦੇ ਹਨ। ਗੂਗਲ ਲਿੰਕ ‘ਤੇ ਅਪਲਾਈ ਕਰਨ ਦੀ ਆਖਰੀ ਮਿਤੀ 27.08.2021 ਹੋਵੇਗੀ।
ਵਧੇਰੇ ਜਾਣਕਾਰੀ ਲਈ ਪ੍ਰਾਰਥੀ ਹਰਮਨਦੀਪ ਸਿੰਘ ਕੈਰੀਅਰ ਕਾਊਂਸਲਰ ਨਾਲ ਮੋਬਾਇਲ ਨੰ: 9814600087 ‘ਤੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸੰਪਰਕ ਕਰ ਸਕਦੇ ਹੋ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media