Thursday, August 27, 2026

ਜਾਂਚ ਟੀਮ ਵਲੋਂ ਮਠਿਆਈਆਂ ਦੇ ਲਏ ਗਏ 6 ਸੈਂਪਲ – ਸਹਾਇਕ ਕਮਿਸ਼ਨਰ ਫੂਡ

ਕਪੂਰਥਲਾ, 23 ਅਗਸਤ (ਪੰਜਾਬ ਪੋਸਟ ਬਿਊਰੋ) – ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਕਪੂਰਥਲਾ ਕੁਮਾਰ ਰਾਹੁਲ ਦੀਆਂ ਹਦਾਇਤਾਂ ’ਤੇ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਹਾਇਕ ਕਮਿਸ਼ਨਰ ਹਰਜੋਤ ਪਾਲ ਸਿੰਘ ਅਤੇ ਉਨਾਂ ਦੀ ਅਗਵਾਈ ਵਾਲੀ ਟੀਮ ਵਿੱਚ ਸ਼ਾਮਲ ਮੁਕੁਲ ਗਿੱਲ ਫੂਡ ਸੁਰੱਖਿਆ ਅਫ਼ਸਰ ਵਲੋਂ ਮਠਿਆਈ ਦੀਆਂ ਦੁਕਾਨਾਂ ਅਤੇ ਮਠਿਆਈ ਸਟੋਰਾਂ ਦੀ ਵਿਸ਼ੇਸ਼ ਜਾਂਚ ਕੀਤੀ।
               ਸਹਾਇਕ ਕਮਿਸ਼ਨਰ ਫੂਡ ਨੇ ਦੱਸਿਆ ਕਿ ਉਨਾਂ ਵਲੋਂ ਬਰਫ਼ੀ, ਕਲਾਕੰਦ, ਗੁਲਾਬ ਜਾਮਨ, ਮਿਲਕ ਪਨੀਰ ਅਤੇ ਸਰਸੋਂ ਤੇਲ ਦੇ 6 ਸੈਂਪਲ ਲਏ ਗਏ।ਜਿੰਨਾਂ ਨੂੰ ਸੀਲ ਕਰਕੇ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਖਰੜ ਮੁਹਾਲੀ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਰਿਪੋਰਟ ਆਉਣ ’ਤੇ ਦੋਸੀਆਂ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਫੂਡ ਬਿਜਨੈਸ ਵਾਲਿਆਂ ਨੂੰ ਕੋਵਿਡ ਪ੍ਰੋਟੋਕਾਲ ਦਾ ਪਾਲਣ ਕਰਨ ਦੇ ਨਾਲ ਹੋਰ ਜਰੂਰੀ ਸਾਵਧਾਨੀਆਂ ਵਰਤਣ ਦੀਆਂ ਹਦਾਇਤਾਂ ਕੀਤੀਆਂ ਗਈਆਂ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …