ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸੈ.ਸਿ. ਸੰਗਰੂਰ ਦੀ ਰਹਿਨੁਮਾਈ ਹੇਠ 75ਵੇਂ ਆਜ਼ਾਦੀ ਦਿਵਸ ਸਬੰਧੀ ਕਰਵਾਏ ਗਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਕਿਲ੍ਹਾ ਭਰੀਆਂ ਦੀ ਅੱਠਵੀਂ ਜਮਾਤ ‘ਚ ਪੜ੍ਹਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਬਲਾਕ ਪੱਧਰ ‘ਤੇ ਦੂਜਾ ਸਥਾਨ ਹਾਸਲ ਕੀਤਾ।ਮੁੱਖ ਅਧਿਆਪਕਾ ਸ਼੍ਰੀਮਤੀ ਪੰਕਜ਼ ਨੇ ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ ਸ਼੍ਰੀਮਤੀ ਨੀਲਮ ਰਾਣੀ ਪੰਜਾਬੀ ਮਿਸਟ੍ਰੈਸ ਦੀ ਮਿਹਨਤ ਦਾ ਨਤੀਜਾ ਹੈ।ਉਨਾਂ ਕਿਹਾ ਕਿ ਸਕੂਲ ਦੀ ਦਿੱਖ ਬਿਹਤਰ ਬਣਾਉਣ ਨਾਲ ਵਿਦਿਆਰਥੀਆਂ ਦੇ ਸਿੱਖਣ ਦੀ ਮੁਹਾਰਤ ‘ਚ ਹੋ ਰਹੇ ਵਾਧੇ ਦਾ ਸਿਹਰਾ ਇਥੋਂ ਦੇ ਮਿਹਨਤੀ ਸਟਾਫ਼ ਨੂੰ ਜਾਂਦਾ ਹੈ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …