ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸੱਚਖੰਡ ਸ੍ਰੀ
ਹਰਿਮੰਦਰ ਸਾਹਿਬ ਲਈ ਤਿੰਨ ਗ੍ਰੰਥੀ ਸਿੰਘ ਨਿਯੁੱਕਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।ਇਸ ਸਬੰਧ ਵਿਚ ਬਣਾਈ ਗਈ ਸਬ-ਕਮੇਟੀ ਵੱਲੋਂ ਵਿਧੀ ਵਿਧਾਨ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਰਾਜਦੀਪ ਸਿੰਘ ਤੇ ਭਾਈ ਸੁਲਤਾਨ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੰਜ ਪਿਆਰਿਆਂ ਵਿੱਚ ਸ਼ਾਮਲ ਭਾਈ ਬਲਜੀਤ ਸਿੰਘ ਦੇ ਨਾਵਾਂ ਦੀ ਸਿਫਾਰਸ਼ ਕੀਤੀ ਸੀ, ਜਿਸ ਨੂੰ ਅੰਤ੍ਰਿੰਗ ਕਮੇਟੀ ਨੇ ਪ੍ਰਵਾਨ ਕੀਤਾ ਹੈ।ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਦਾ ਸੇਵਾ ਸੰਭਾਲ ਸਮਾਗਮ 26 ਅਗਸਤ ਨੂੰ ਕੀਤਾ ਜਾਵੇਗਾ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media