Monday, April 7, 2025
Breaking News

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਥਾਈ ਲੋਕ ਅਦਾਲਤ ਦੀਆਂ ਸਕੀਮਾਂ ਸਬੰਧੀ ਵੈਬੀਨਾਰ

ਨਵਾਂਸ਼ਹਿਰ, 24 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਕਾਰਜ਼ਕਾਰੀ ਚੇਅਰਮੈਨ ਜਸਟਿਸ ਅਜੈ ਤਿਵਾੜੀ, ਮੈਂਬਰ ਸਕੱਤਰ ਅਰੁਣ ਗੁਪਤਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਦੀਆਂ ਸਕੀਮਾਂ ਅਤੇ ਕੇਸਾਂ ਸਬੰਧੀ ਡੀ.ਐਲ.ਐਸ.ਏ ਦੇ ਪੈਨਲ ਦੇ ਵਕੀਲਾਂ ਲਈ ਵੈਬੀਨਾਰ ਕਰਵਾਇਆ ਗਿਆ।ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਦੇ ਮੈਂਬਰ ਸਤਨਾਮ ਸਿੰਘ ਵੱਲੋਂ ਪੈਨਲ ਦੇ ਵਕੀਲਾਂ ਨੂੰ ਇਸ ਅਦਾਲਤ ਦੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਅਤੇ ਇਸ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ ਗਿਆ।ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਆਫਿਸ ਕੋਆਰਡੀਨੇਟਰ ਰੋਹਿਤ ਕੁਮਾਰ ਨੇ ਵੈਬੀਨਾਰ ਵਿਚ ਸ਼ਿਰਕਤ ਕਰਨ ਵਾਲੇ ਸਮੂਹ ਵਕੀਲਾਂ ਦਾ ਧੰਨਵਾਦ ਕੀਤਾ।

Check Also

ਨਾਨ-ਟੀਚਿੰਗ ਐਸੋਸੀਏਸ਼ਨ ਨੇ ਨਵਨਿਯੁੱਕਤ ਮੁੱਖ ਸੁਰੱਖਿਆ ਅਫ਼ਸਰ ਹਰਵਿੰਦਰ ਸਿੰਘ ਸੰਧੂ ਦਾ ਸਨਮਾਨ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵਨਿਯੁੱਕਤ ਮੁੱਖ ਸੁਰੱਖਿਆ …