ਸ਼ਮਰਾਲਾ, 24 ਅਗਸਤ (ਇੰਦਰਜੀਤ ਸਿੰਘ ਕੰਗ) – ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ
ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਸੂਬਾ ਸਕੱਤਰ ਪਰਮਿੰਦਰ ਸਿੰਘ ਤੇ ਚਮਕੌਰ ਸਿੰਘ ਅਤੇ ਸੂਬਾ ਪ੍ਰੈਸ ਸਕੱਤਰ ਇੰਦਰਪਾਲ ਸਿੰਘ ਨੇ ਦੱਸਿਆ ਕਿ 20 ਅਗਸਤ 2021 ਨੂੰ ਮੈਨੇਜਮੈਂਟ ਅਤੇ ਪਟਿਆਲਾ ਪ੍ਰਸ਼ਾਸਨ ਵਲੋਂ ਚੇਅਰਮੈਨ ਵੇਣੂ ਪ੍ਰਸਾਦ ਨਾਲ ਮੀਟਿੰਗ ਕਰਨ ਦਾ ਸਮਾਂ ਦਿੱਤਾ ਗਿਆ ਸੀ, ਜੋ ਕਿ ਜਥੇਬੰਦੀ ਦੇ ਨੁਮਾਇੰਦੇ ਚੰਡੀਗੜ੍ਹ ਮੀਟਿੰਗ ਲਈ ਗਏ।ਪਰ ਮੀਟਿੰਗ ਨਾ ਹੋ ਪਾਈ, ਸਗੋਂ ਮੀਟਿੰਗ ਦਾ ਸਮਾਂ ਅੱਗੇ ਕਰ ਦਿੱਤਾ ਗਿਆ।ਜਿਸ ਕਾਰਨ ਠੇਕਾ ਕਾਮਿਆਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਪਿਛਲੇ ਦਿਨੀਂ ਪਟਿਆਲਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦੇ ਇਸ਼ਾਰੇ ‘ਤੇ ਪਰਿਵਾਰਾਂ ਅਤੇ ਬੱਚਿਆਂ ‘ਤੇ ਕੀਤੇ ਲਾਠੀਚਾਰਜ਼ ਕਰਕੇ ਮੀਟਿੰਗ ਦਾ ਸਮਾਂ ਤੈਅ ਹੋਇਆ ਸੀ ਜਿਸ ਨੂੰ ਮੈਨੇਜਮੈਂਟ ਵਲੋਂ 27 ਤੋਂ ਪਹਿਲਾਂ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪਹਿਲਾਂ ਠੇਕੇਦਾਰਾਂ ਵੱਲੋਂ ਸੀ.ਐਚ.ਬੀ ਅਤੇ ਸੀ.ਐਚ.ਬੀ.ਡਬਲਿਊ ਠੇਕਾ ਕਾਮਿਆਂ ਦੀ 2013 ਤੋਂ ਲੈ ਕੇ ਅੰਨ੍ਹੀ ਲੁੱਟ ਕੀਤੀ ਗਈ।ਜੇਕਰ ਕੋਈ ਕਾਮਾ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਪੈ ਗਿਆ ਜਾਂ ਅਪੰਗ ਹੋ ਗਿਆ।ਉਹਦੇ ਪਰਿਵਾਰਕ ਮੈਂਬਰ ਨੂੰ ਕੋਈ ਮੁਆਵਜ਼ਾ ਅਤੇ ਆਰਥਿਕ ਮਦਦ ਨਹੀਂ ਕੀਤੀ ਜਾਂਦੀ ਹੈ ਅਤੇ ਨਾ ਹੀ ਟੈਂਡਰ ਵਿੱਚ ਮਿਲਣਯੋਗ ਕੋਈ ਸਹੂਲਤ ਨੂੰ ਪੂਰਾ ਕੀਤਾ ਜਾਂਦਾ ਸੀ, ਸਗੋਂ ਕਾਮਿਆਂ ਨੂੰ ਪੰਜਾਬ ਸਰਕਾਰ ਦੇ ਰੇਟਾਂ ਤੋਂ ਘੱਟ ਤਨਖ਼ਾਹਾਂ ਈ.ਪੀ.ਐਫ ਅਤੇ ਈ.ਐਸ.ਆਈ ਚਲਾਨ ਨਾ ਭਰਨਾ, ਕੰਮ ਕਰਨ ਲਈ ਟੀ.ਐਂਡ.ਪੀ ਸਾਮਾਨ ਮੁਹੱਈਆ ਨਾ ਕਰਵਾਉਣਾ ਅਤੇ ਅਫ਼ਸਰਸ਼ਾਹੀ ਦੀ ਮਿਲੀਭੁਗਤ ਕਾਰਨ ਅਰਬਾਂ ਰੁਪਿਆ ਠੇਕਾ ਕਾਮਿਆਂ ਦੀ ਲੁੱਟ ਹੋਈ ਅਤੇ ਹੁਣ ਨਿੱਜੀਕਰਨ ਦੇ ਹੱਲੇ ਨੂੰ ਤੇਜ਼ ਕਰਦਿਆਂ ਪਾਵਰਕੌਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਡੀਆਂ ਕੰਪਨੀਆਂ ਨੂੰ ਸੀ.ਐਚ.ਬੀ ਠੇਕਾ ਕਾਮਿਆਂ ਦਾ ਠੇਕਾ ਦੇ ਕੇ ਉਨ੍ਹਾਂ ਤੋਂ ਲੁੱਟ ਕਰਵਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਜਿਸ ਵਿੱਚ ਵੱਡੀ ਪੱਧਰ ‘ਤੇ ਕਾਮਿਆਂ ਨਾਲ ਲੁੱਟ ਅਤੇ ਖੱਪਤਕਾਰਾਂ ਨਾਲ ਲੁੱਟ ਵੀ ਹੋਵੇਗੀ।
ਜਿਸ ਦਾ ਖਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਸਕਦਾ ਹੈ ਕਿਉਂਕਿ ਪਹਿਲਾਂ ਹੀ ਬਿਜਲੀ ਬੋਰਡ ਨੂੰ ਤੋੜ ਕੇ ਦੋ ਕਾਰਪੋਰੇਸ਼ਨਾਂ ਚ ਵੰਡ ਕੇ ਬਿਜਲੀ ਦੇ ਭਾਅ ਮਹਿੰਗੇ ਕੀਤੇ ਗਏ ਅਤੇ ਰੁਜ਼ਗਾਰ ਦੀ ਗਾਰੰਟੀ ਨੂੰ ਖਤਮ ਕਰ ਦਿੱਤਾ ਗਿਆ।ਅੱਜ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਧਨਾਢ ਕੰਪਨੀਆਂ ਨੂੰ ਵਾਪਸ ਮੋੜਿਆ ਜਾਵੇ ਸੀ.ਐਚ.ਬੀ ਅਤੇ ਸੀ.ਐਚ.ਬੀ.ਡਬਲਿਊ ਠੇਕਾ ਕਾਮਿਆਂ ਨੂੰ ਵਿਭਾਗ ‘ਚ ਲਿਆ ਕੇ ਰੈਗੂਲਰ ਕੀਤਾ ਜਾਵੇ।ਕੱਢੇ ਗਏ ਕਾਮੇ ਨੂੰ ਮੁੜ ਨੌਕਰੀ ‘ਤੇ ਬਹਾਲ ਕੀਤਾ ਜਾਵੇ, ਠੇਕਾ ਕਾਮਿਆਂ ਨਾਲ ਹੋਈ ਅੰਨ੍ਹੀ ਲੁੱਟ ਦਾ ਅਰਬਾਂ ਰੁਪਿਆ ਠੇਕਾ ਕਾਮਿਆਂ ਨੂੰ ਵਾਪਸ ਦਿਵਾਇਆ ਜਾਵੇ।ਨਿੱਜੀਕਰਨ ਦਾ ਹੱਲਾ ਬੰਦ ਕੀਤਾ ਜਾਵੇ।ਜਿੰਨੇ ਵੀ ਕਾਮੇ ਘਾਤਕ ਤੇ ਗੈਰ ਘਾਤਕ ਹਾਦਸੇ ਵਾਪਰੇ ਹਨ, ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਮੁਆਵਜ਼ੇ ਦਾ ਪ੍ਰਬੰਧ ਕੀਤਾ ਜਾਵੇ।ਅਗਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਮੰਗਾਂ ਦਾ ਹੱਲ ਨਹੀਂ ਕਰਦੀ ਤਾਂ 25 ਅਗਸਤ ਨੂੰ ਕੈਬਿਨਟ ਮੰਤਰੀਆਂ ਦੇ ਘਰਾਂ ਦੇ ਅੱਗੇ ਧਰਨੇ ਅਤੇ 31 ਅਗਸਤ 2021 ਨੂੰ ਪਟਿਆਲਾ ਵੱਲ ਕੂਚ ਕੀਤਾ ਜਾਵੇਗਾ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media