Thursday, April 16, 2026

ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਨੇ ਜਲੰਧਰ ਵਿਖੇ ਧਰਨੇ ‘ਚ ਕੀਤੀ ਸ਼ਮੂਲੀਅਤ

ਸ਼ਮਰਾਲਾ, 24 ਅਗਸਤ (ਇੰਦਰਜੀਤ ਸਿੰਘ ਕੰਗ) – ਪਿਛਲੇ ਕਈ ਦਿਨਾਂ ਤੋਂ ਜਲੰਧਰ ਦੇ ਨਜਦੀਕ ਧੰਨੋ ਫਾਟਕਾਂ ਦੇ ਨਜਦੀਕ ਸੜਕ ਅਤੇ ਰੇਲਵੇ ਲਾਇਨਾਂ ਤੇ ਪੰਜਾਬ ਸਰਕਾਰ ਵਿਰੁੱਧ ਧਰਨਾ ਲਗਾਈ ਬੈਠੇ ਕਿਸਾਨ, ਜੋ ਗੰਨੇ ਦੇ ਭਾਅ ਵਿੱਚ ਵਾਧਾ ਕਰਨ ਅਤੇ ਪਿਛਲਾ ਬਕਾਇਆ ਦੇਣ ਦੀ ਮੰਗ ਕਰ ਰਹੇ ਹਨ।ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜ਼ਿਲ੍ਹਾ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਸਮਰਾਲਾ ਦੇ ਬਲਾਕ ਪ੍ਰਧਾਨ ਸੁਖਜਿੰਦਰ ਸਿੰਘ ਸੁੱਖਾ ਦਿਆਲਪੁਰਾ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਜਥਾ ਲੈ ਕੇ ਧਰਨੇ ਵਿੱਚ ਸ਼ਮੂਲੀਅਤ ਕੀਤੀ।
                     ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਹਿਲਾਂ ਤਾਂ ਕੇਂਦਰ ਵਿੱਚ ਮੋਦੀ ਸਰਕਾਰ ਨੇ ਕਿਸਾਨਾਂ ਦੇ ਹੱਕਾਂ ‘ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ।ਕਿਸਾਨ ਵਿਰੋਧੀ ਤਿੰਨ ਕਾਲੇ ਬਿੱਲ ਪਾਸ ਕਰ ਦਿੱਤੇ।ਜਿਸ ਦੇ ਫਲਸਰੂਪ ਅੱਜ ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਪਿਛਲੇ 9 ਮਹੀਨੇ ਤੋਂ ਧਰਨੇ ਬੈਠੇ ਹਨ।ਇਸ ਲਈ ਜਦੋਂ ਤੱਕ ਤਿੰਨੋਂ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ, ਉਦੋਂ ਤੱਕ ਕਿਸਾਨ ਇਸੇ ਤਰ੍ਹਾਂ ਧਰਨੇ ‘ਤੇ ਬੈਠੇ ਰਹਿਣਗੇ ਅਤੇ ਆਪਣਾ ਹੱਕ ਲੈ ਕੇ ਵਾਪਸ ਮੁੜਨਗੇ।
ਉਨਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਕਿਸਾਨਾਂ ਦੇ ਹੱਕਾਂ ਤੇ ਡਾਕਾ ਮਾਰਨ ਲੱਗੀ ਹੋਈ ਹੈ।ਪਿਛਲੇ ਕਈ ਸਾਲਾਂ ਤੋਂ ਗੰਨੇ ਦੇ ਭਾਅ ਵਿੱਚ ਕੋਈ ਵਾਧਾ ਨਹੀਂ ਕੀਤਾ, ਨਾ ਹੀ ਕਿਸਾਨਾਂ ਦਾ ਪਿਛਲਾ ਬਕਾਇਆ ਦਿੱਤਾ ਹੈ।ਹੁਣ ਕਿਸਾਨ ਪੂਰੀ ਤਰਾਂ੍ਹ ਕਰੋ ਜਾਂ ਮਰੋ ਵਾਲੀ ਨੀਤੀ ‘ਤੇ ਆ ਗਏ ਹਨ, ਕਿਸਾਨ ਉਦੋਂ ਤੱਕ ਆਪਣਾ ਧਰਨਾ ਨਹੀਂ ਚੁੱਕਣਗੇ ਜਦੋਂ ਤੱਕ ਪੰਜਾਬ ਸਰਕਾਰ ਕਿਸਾਨਾਂ ਦੇ ਗੰਨੇ ਦਾ ਪਿਛਲਾ ਬਕਾਇਆ ਨਹੀਂ ਦਿੱਤਾ ਜਾਂਦਾ ਅਤੇ ਗੰਨੇ ਦੇ ਭਾਅ ਵਿੱਚ ਵਾਧਾ ਨਹੀਂ ਕੀਤਾ ਜਾਂਦਾ।
                ਉਨ੍ਹਾਂ ਨਾਲ ਜੀਵਨ ਸਿੰਘ ਮੱਲ ਮਾਜਰਾ, ਘੋਲਾ ਸਿੰਘ ਮੱਲ ਮਾਜ਼ਰਾ, ਜਰਨੈਲ ਸਿੰਘ ਕਟਾਣਾ ਸਾਹਿਬ ਜਨਰਲ ਸਕੱਤਰ, ਬਿੱਕਰ ਸਿੰਘ ਕੋਟਲਾ ਸਮਸ਼ਪੁਰ ਆਦਿ ਤੋਂ ਇਲਾਵਾ ਸੈਂਕੜਿਆਂ ਦੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …