ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ
ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਤੀ 11.09.2021 ਨੂੰ ਦੇਸ ਭਰ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਸਬੰਧ ਵਿੱਚ ਅੱਜ ਮਿਤੀ 24.08.2021 ਨੂੰ ਰੰਜੀਵ ਪਾਲ ਸਿੰਘ ਚੀਮਾ, ਸੀ.ਜੇ.ਐਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਜਿਲ੍ਹਾ ਪਠਾਨਕੋਟ ਦੇ ਅਧੀਨ ਆਉਦੇ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਨਿਮਨਹਸਤਾਖਰ ਵਲੋਂ ਮੀਟਿੰਗ ਵਿੱਚ ਹਾਜ਼ਰ ਹੋਏ ਪਿੰਡਾ ਦੇ ਸਰਪੰਚਾਂ ਨੂੰ ਇਸ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਦੱਸਿਆ ਗਿਆ।
ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜੋ ਕੇਸ ਅਦਾਲਤ ਵਿੱਚ ਪਹਿਲਾ ਤੋਂ ਚੱਲ ਰਹੇ ਹਨ ਉਹ ਆਪਣੇ ਕੇਸ ਨੂੰ ਜਿਲਾ ਕੋਰਟ ਕੰਪਲੈਂਕਸ, ਪਠਾਨਕੋਟ ਦੇ ਵਿੱਚ ਮਿਤੀ 11.09.2021 ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਦੇ ਵਿੱਚ ਰੱਖ ਸਕਦੇ ਹਨ।ਇਸ ਨੈਸ਼ਨਲ ਲੋਕ ਅਦਾਲਤ ਦਾ ਮੁੱਖ ਮਨੋਰਥ/ਰਾਜੀਨਾਮੇਂ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਦੋਨੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ।ਉਨ੍ਹਾਂ ਕਿਹਾ ਕਿ ਗੰਭੀਰ ਕਿਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ।ਜਿਸ ਨਾਲ ਦੋਵੇਂ ਪਾਰਟੀਆਂ ਦਾ ਆਪਸੀ ਭਾਈਚਾਰਾ ਵਧਦਾ ਹੈ ਅਤੇ ਆਮ ਜਨਤਾ ਵੀ ਉਕਤ ਲੋਕ ਅਦਾਲਤ ਦੇ ਵਿੱਚ ਆਪਣਾ ਕੇਸ ਲਗਾ ਕੇ ਇਸ ਦਾ ਫਾਇਦਾ ਉਠਾਉਣ ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media