Wednesday, August 26, 2026

ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਭਾਗ ਸਿੰਘ ਅਣਖੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਚੌਕ ਮਹਿਤਾ, 25 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਚੀਫ਼ ਖ਼ਾਲਸਾ ਦੀਵਾਨ ਦੇ ਸੀਨੀਅਰ ਆਗੂ ਸ: ਭਾਗ ਸਿੰਘ ਅਣਖੀ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
               ਉਨ੍ਹਾਂ ਕਿਹਾ ਕਿ ਸ: ਅਣਖੀ ਦਾ ਦਮਦਮੀ ਟਕਸਾਲ ਨਾਲ ਬਹੁਤ ਗਹਿਰਾ ਸੰਬੰਧ ਰਿਹਾ। ਜਿਨ੍ਹਾਂ ਦਾ ਦਮਦਮੀ ਟਕਸਾਲ ਦੇ 12ਵੇਂ ਮੁਖੀ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਭਿੰਡਰਾਂਵਾਲੇ, ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲੇ, ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਅੱਤੇ ਬਾਬਾ ਠਾਕੁਰ ਸਿੰਘ ਜੀ ਨਾਲ ਬਹੁਤ ਸਨੇਹ ਸੀ।ਉਨ੍ਹਾਂ ਕਿਹਾ ਕਿ ਸਿੱਖ ਸਿਧਾਂਤਾਂ ਨੂੰ ਡੂੰਘਾਈ ਵਿੱ ਚ ਸਮਝਣ ਤੇ ਪਹਿਰਾ ਦੇਣ ਵਾਲੇ ਪ੍ਰਸਿੱਧ ਸਿੱਖ ਸਿਆਸਤਦਾਨ, ਸਮਾਜਿਕ ਤੇ ਵਿੱਦਿਅਕ ਖੇਤਰ ਦੀ ਅਜ਼ੀਮ ਸਖਸ਼ੀਅਤ ਸ: ਅਣਖੀ ਦੇ ਸਦੀਵੀ ਵਿਛੋੜੇ ਨਾਲ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ, ਚੀਫ਼ ਖ਼ਾਲਸਾ ਦੀਵਾਨ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੂੰ ਦਿੱਤੀਆਂ ਗਈਆਂ ਵਡਮੁੱਲੀਆਂ ਸੇਵਾਵਾਂ ਸਦਾ ਯਾਦ ਰਹਿਣਗੀਆਂ।ਇਸੇ ਦੌਰਾਨ ਸ: ਅਣਖੀ ਦੇ ਅਕਾਲ ਚਲਾਣਾ ਕਰ ਜਾਣ ‘ਤੇ ਭਾਈ ਅਜੈਬ ਸਿੰਘ ਅਭਿਆਸੀ ਅਤੇ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਵੀ ਡੂੰਘਾ ਦੁੱਖ ਪ੍ਰਗਟ ਕੀਤਾ ਹੈ ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …