ਅੰਮ੍ਰਿਤਸਰ, 25 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਇਕ ਹੋਰ ਚੰਗੀ ਪਹਿਲ ਕਦਮੀ ਕਰਦਿਆਂ ਯੂਨੀਵਰਸਿਟੀ ਦੇ
ਵਿਦਿਆਰਥੀਆਂ, ਸਟਾਫ ਅਤੇ ਹੋਰ ਵਸਨੀਕਾਂ ਲਈ ਸਿਹਤ ਸੇਵਾਵਾਂ ਹੋਰ ਬਿਹਤਰ ਬਣਾਉਣ ਲਈ 24ਣ7 ਐਮਰਜੈਂਸੀ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ।ਜਿਸ ਦਾ ਰਸਮੀ ਉਦਘਾਟਨ ਅੱਜ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਵੱਲੋਂ ਕੀਤਾ ਗਿਆ।ਮੈਡੀਕਲ ਸਹੂਲਤ ਲਈ ਯੂਨੀਵਰਸਿਟੀ ਵੱਲੋਂ ਇਹ ਐਮਰਜੈਂਸੀ ਮੋਬਾਈਲ ਨੰ. 7087707052 ਨਿਰੰਤਰ ਉਪਲੱਬਧ ਰਹੇਗਾ।
ਇਸ ਮੌਕੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਹਰਦੀਪ ਸਿੰਘ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ, ਓ.ਐਸ.ਡੀ ਪ੍ਰੋ. ਸਰਬਜੋਤ ਸਿੰਘ ਬਹਿਲ, ਹੈਲਥ ਸੈਂਟਰ ਦੇ ਪ੍ਰੋਫੈਸਰ ਇੰਚਾਰਜ਼ ਪ੍ਰੋ. ਬਲਵਿੰਦਰ ਸਿੰਘ, ਹੈਲਥ ਸੈਂਟਰ ਦੇ ਇੰਚਾਰਜ ਅਤੇ ਮੈਡੀਕਲ ਅਫਸਰ ਡਾ. ਪਵਨ ਸ਼ਰਮਾ ਤੇ ਇੰਚਾਰਜ ਅਤੇ ਮੈਡੀਕਲ ਅਫਸਰ ਡਾ. ਹਰਪ੍ਰੀਤ ਕੌਰ, ਹੈਲਥ ਸੈਂਟਰ ਦੇ ਡਾ. ਕਿਰਨਦੀਪ ਕੌਰ ਅਤੇ ਡਾ. ਇਮਾਨਜੀਤ ਸਿੰਘ ਅਰੋੜਾ ਹਾਜ਼ਰ ਸਨ।
ਪ੍ਰੋ. ਜਸਪਾਲ ਸਿੰਘ ਸੰਧੂ ਨੇ ਇਸ ਮੌਕੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਵਸਨੀਕਾਂ ਦੀ ਚੰਗੇਰੀ ਸਿਹਤ ਲਈ ਇਹ ਉਪਰਾਲਾ ਕੀਤਾ ਗਿਆ ਹੈ ਜਿਸ ਦਾ ਮੁੱਖ ਉਦੇਸ਼ ਐਮਰਜੈਂਸੀ ਹਲਾਤਾਂ ਵਿਚ ਜਲਦੀ ਮੈਡੀਕਲ ਸੇਵਾ ਉਪਲਬਧ ਕਰਾਉਣਾ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media