Tuesday, August 25, 2026

ਦਿੱਲੀ ਚੋਣਾਂ ‘ਚ ਫਤਿਹ ਹਾਸਲ ਕਰਨ ‘ਤੇ ਅਕਾਲੀ ਆਗੂਆਂ ਵਲੋਂ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ

ਸਮਰਾਲਾ, 26 ਅਗਸਤ (ਇੰਦਰਜੀਤ ਸਿੰਘ ਕੰਗ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ‘ਤੇ ਪੰਜਾਬ ਵਿੱਚ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।ਸਮਰਾਲਾ ਦੇ ਹਲਕਾ ਇੰਚਾਰਜ਼ ਪਰਮਜੀਤ ਸਿੰਘ ਢਿੱਲੋਂ ਵਲੋਂ ਹਲਕੇ ਦੇ ਵਰਕਰਾਂ ਨਾਲ ਮਿਲ ਕੇ ਖੁਸ਼ੀ ਸਾਂਝੀ ਕੀਤੀ ਗਈ।ਉਨਾਂ ਨੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰ ਜਥੇ: ਸੰਤਾ ਸਿੰਘ ਉਮੈਦਪੁਰ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ।ਜਥੇਦਾਰ ਸੰਤਾ ਸਿੰਘ ਉਮੈਦਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਜਿੱਤ ਦਿੱਲੀ ਦੀ ਸਿੱਖ ਸੰਗਤ ਦੀ ਇੱਕ ਕੌਮੀ ਜਿੱਤ ਹੈ।ਬੇਸ਼ੱਕ ਵਿਰੋਧੀ ਧਿਰਾਂ ਨੇ ਕੌਮ ਨੂੰ ਢਾਹ ਲਾਉਣ ਲਈ ਇਸ ਚੋਣ ਵਿੱਚ ਅੱਡੀ ਚੋਟੀ ਦਾ ਜ਼ੋਰ ਲਗਾ ਰੱਖਿਆ ਸੀ।ਪਰ ਗੁਰੂ ਮਹਾਰਾਜ ਦੀ ਕਿਰਪਾ ਅਤੇ ਸੰਗਤ ਦੀ ਦੂਰਅੰਦੇਸ਼ੀ ਸਦਕਾ ਫਿਰ ਤੋਂ ਦਿੱਲੀ ਦੇ ਗੁਰੂ ਘਰਾਂ ਦੀ ਸੇਵਾ ਸੰਭਾਲ ਦਾ ਜ਼ਿੰਮਾ ਸ਼੍ਰੋਮਣੀ ਅਕਾਲੀ ਦਲ ਨੂੰ ਦੇਣਾ ਅਤਿ ਸ਼ਲਾਘਾਯੋਗ ਕਾਰਜ਼ ਹੈ।
              ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਪੰਜਾਬ ਦੇ ਲੋਕ ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਦੇਣਗੇ।
              ਇਸ ਮੌਕੇ ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਢਿੱਲੋਂ, ਗਿਆਨੀ ਮਹਿੰਦਰ ਸਿੰਘ ਭੰਗਲਾਂ, ਜਸਮੇਲ ਸਿੰਘ ਬੌਂਦਲੀ, ਅਮਰੀਕ ਸਿੰਘ ਹੇੜੀਆਂ, ਅਵਤਾਰ ਸਿੰਘ ਕੌਂਸਲਰ, ਬਹਾਦਰ ਸਿੰਘ ਮਾਣਕੀ, ਪਰਵਿੰਦਰ ਸਿੰਘ ਬੱਲੀ, ਮਿੱਤਰਪਾਲ ਸਿੰਘ ਲਵਲੀ, ਸੁਰਿੰਦਰ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਢੰਡੇ, ਸੁਰਿੰਦਰ ਸਿੰਘ ਟਿਵਾਣਾ, ਲਖਵੀਰ ਸਿੰਘ ਘਰਖਣਾ, ਮਲਕੀਤ ਸਿੰਘ ਭੰਗਲਾਂ, ਗੁਰਮੀਤ ਸਿੰਘ ਮਾਨੂੰਪੁਰ, ਸਿਕੰਦਰ ਸਿੰਘ, ਕਮਲ ਬੌਂਦਲ, ਲੱਖੀ ਬੌਂਦਲੀ, ਬਹਾਦਰ ਸਿੰਘ ਬੌਂਦਲੀ ਅਦਿ ਹਾਜ਼ਰ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …