Tuesday, November 24, 2026

27 ਅਗਸਤ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋ ਲਗਾਈ ਜਾਵੇਗੀ ਲੋਕ ਅਦਾਲਤ – ਚੇਅਰਪਰਸਨ ਗੁਲਾਟੀ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ) – ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਔਰਤਾਂ ਦੀਆਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਪੜਤਾਲ ਕਰਨ ਲਈ 27 ਅਗਸਤ ਨੂੰ ਸੇਵਰੇ 10:30 ਵਜੇ ਪੁਲਿਸ ਲਾਈਨ ਨੇੜੇ ਲਾਰੇਂਸ ਰੋਡ ਵਿਖੇ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਸ ਲੋਕ ਅਦਾਲਤ ਵਿੱਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਸਬੰਧੀ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਵੀ ਲਿਆ ਜਾਵੇਗਾ।
                    ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮੁਨੀਸ਼ਾ ਗੁਲਾਟੀ ਨੇ ਦੱਸਿਆ ਕਿ ਜੇਕਰ ਕਿਸੇ ਵੀ ਪੀੜ੍ਹਤ ਧਿਰ ਨੇ ਘਰੇਲੂ ਵਿਵਾਦ ਸਬੰਧੀ ਆਪਣੀ ਸ਼ਿਕਾਇਤ ਦੇਣੀ ਹੋਵੇ ਤਾਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦੇ ਸਕਦਾ ਹੈ, ਬਸ਼ਰਤੇ ਕਿ ਉਸ ਦਾ ਕੇਸ ਅਦਾਲਤ ਵਿੱਚ ਨਾ ਗਿਆ ਹੋਵੇ।ਉਨ੍ਹਾਂ ਕਿਹਾ ਕਿ ਇਸ ਸਬੰਧੀ ਬਾਅਦ ਦੁਪਹਿਰ 12 ਵਜੇ ਪੱਤਰਕਾਰਾਂ ਨਾਲ ਪ੍ਰੈਸ ਕਾਨਫਰੰਸ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਔਰਤਾਂ ਪ੍ਰਤੀ ਸ਼ਿਕਾਇਤਾਂ ਦੇ ਮਾਮਲੇ ਵਿੱਚ ਸਹਾਇਕ ਕਮਿਸ਼ਨਰ ਪੁਲਿਸ, ਡਿਪਟੀ ਸੁਪਰਡੈਂਟ ਪੁਲਿਸ (ਕਰਾਇਮ ਅਗੇਨਸਟ ਵੂਮੈਨ) ਇੰਚਾਰਜ਼ ਵੂਮੇਨ ਸੈਲ ਅਤੇ ਕੇਸਾਂ ਨਾਲ ਸਬੰਧਤ ਪੜਤਾਲੀਆ ਅਫਸਰ ਜਰੂਰ ਹਾਜ਼ਰ ਹੋਣ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …