Tuesday, July 28, 2026

ਜਿਲੇ ਦੇ ਤਿੰਨ ਨੋਜਵਾਨਾਂ ਨੂੰ ਪਰਾਈਡ ਆਫ ਪੰਜਾਬ ਦੇ ਸਰਟੀਫਿਕੇਟਾਂ ਦੀ ਵੰਡ-ਰੂਹੀ ਡੱਗ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵਲੋਂ ਪਰਾਈਡ ਆਫ ਪੰਜਾਬ ਨਾਮ ਦਾ ਪ੍ਰੋਗਰਾਮ ਅਗਸਤ 2020 ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤਾ ਗਿਆ ਸੀ ਜਿਸ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਸਮਾਜਿਕ ਕੰਮਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਅਤੇ ਮੁਸ਼ਕਲਾਂ ਦਾ ਹੱਲ ਕਰਨਾ ਸੀ।ਪਰਾਈਡ ਆਫ ਪੰਜਾਬ ਤਹਿਤ ਰਾਜ ਦੇ 27 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ।ਜਿਸ ਵਿੱਚੋਂ 3 ਨੌਜਵਾਨ ਕਰਨਦੀਪ ਸਿੰਘ, ਗਗਨਦੀਪ ਸਿੰਘ ਅਤੇ ਹਰਵਿੰਦਰ ਸਿੰਘ ਜਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਹਨ।
                   ਇਸ ਸਬੰਧੀ ਅੱਜ ਵਰਚੂਅਲ ਪ੍ਰੋਗਰਾਮ ਰਾਹੀਂ ਰਾਜ ਕਮਲ ਚੌਧਰੀ ਪ੍ਰਿੰਸੀਪਲ ਸਕੱਤਰ ਯੁਵਕ ਸੇਵਾਵਾਂ ਤੇ ਖੇਡ ਨੇ ਚੁਣੇ ਹੋਏ ਨੌਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ।ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਡੱਗ ਨੇ ਜਿਲੇ ਦੇ ਚੁਣੇ ਹੋਏ ਤਿੰਨੇ ਨੌਜਵਾਨਾਂ ਨੂੰ ਪਰਾਈਡ ਆਫ ਪੰਜਾਬ ਦੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਇਨ੍ਹਾਂ ਨੌਜਵਾਨਾਂ ਨੇ ਕੋਵਿਡ ਮਹਾਂਮਾਰੀ, ਵਾਤਾਵਰਣ ਅਤੇ ਹੋਰ ਸਮਾਜਿਕ ਮੁੱਦਿਆਂ ਬਾਰੇ ਸਮਾਜ ਨੂੰ ਜਾਗਰੂਕ ਕੀਤਾ ਅਤੇ ਇਕ ਯੋਧਾ ਬਣ ਕੇ ਸਾਹਮਣੇ ਆਏ ਹਨ।ਉਨ੍ਹਾਂ ਨੇ ਜਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਭਾਗ ਲੈਣ।
                    ਚੁਣੇ ਹੋਏ ਗਗਨਦੀਪ ਸਿੰਘ ਰਿਸਰਚ ਸਕਾਲਰ ਪੰਜਾਬ ਯੂਨੀਵਰਸਿਟੀ ਪਿੰਡ ਮਾਛੀਵਾਲ ਬਲਾਕ ਅਜਨਾਲਾ ਨੇ ਦੱਸਿਆ ਕਿ ਉਸ ਨੇ ਕੋਵਿਡ 19 ਮਹਾਂਮਾਰੀ ਦੌਰਾਨ ਲੋਕਾਂ ਨੂੰ ਇਸ ਮਹਾਂਮਾਰੀ ਪ੍ਰਤੀ ਜਾਗਰੂਕ ਵੀ ਕੀਤਾ ਅਤੇ ਪਿੰਡਾਂ ਵਿੱਚ ਵੈਕਸੀਨੇਸ਼ਨ ਕੈਂਪ ਲਗਾ ਕੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਇਆ।ਉਹ ਆਪਣੇ ਪਿੰਡ ਦੀ ਸ਼ਹੀਦ ਮਨਿੰਦਰ ਸਿੰਘ ਯੁਵਕ ਸੇਵਾਵਾਂ ਕਲੱਬ ਨਾਲ ਜੁੜਿਆ ਹੋਇਆ ਅਤੇ ਕਲੱਬ ਨੇ ਕਲੀਨ ਵਿਲੇਜ, ਗਰੀਨ ਵਿਲੇਜ ਨਾਮ ਦੀ ਮੁਹਿੰਮ ਤਹਿਤ ਪਿੰਡਾਂ ਵਿੱਚ ਸਾਫ ਸਫਾਈ ਵੀ ਕਰਵਾਈ ਅਤੇ ਲੋਕਾਂ ਨੂੰ ਪੌਦੇ ਲਗਾਉਣ ਸਬੰਧੀ ਪ੍ਰੇਰਿਤ ਵੀ ਕੀਤਾ। ਨੌਜਵਾਨ ਕਰਨਦੀਪ ਸਿੰਘ ਪਿੰਡ ਘੋਨੇਵਾਲ ਬਲਾਕ ਅਜਨਾਲਾ ਨੇ ਦੱਸਿਆ ਕਿ ਉਹ ਵੀ ਸ਼ਹੀਦ ਮਨਿੰਦਰ ਸਿੰਘ ਯੁਵਕ ਸੇਵਾਵਾਂ ਕਲੱਬ ਨਾਲ ਜੁੜਿਆ ਹੋਇਆ ਹੈ ਅਤੇ ਉਸ ਵੱਲੋਂ ਵੀ ਆਰਮੀ ਵਿੱਚ ਹੋ ਰਹੀ ਭਰਤੀ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਕੇ ਭਾਗ ਲੈਣ ਲਈ ਕਿਹਾ ਹੈ।ਉਸ ਨੇ ਦੱਸਿਆ ਕਿ ਕੋਵਿਡ 19 ਮਹਾਂਮਾਰੀ ਦੌਰਾਨ ਉਸ ਵੱਲੋਂ 5 ਸੈਲਫ ਹੈਲਪ ਗਰੁੱਪ ਵੀ ਬਣਾਏ ਗਏ ਹਨ ਅਤੇ ਨੌਜਵਾਨਾਂ ਨੂੰ ਆਪਣੇ ਪੈਰਾਂ ‘ਤੇ ਖੜਾ ਕੀਤਾ ਹੈ।ਉਸ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਤੋਂ ਬਚਾਉਣ ਲਈ ਕਲੱਬ ਵੱਲੋਂ ਪਿੰਡ ਪੱਧਰ ਤੇ ਟੂਰਨਾਮੈਂਟ ਵੀ ਕਰਵਾਏ ਜਾਂਦੇ ਹਨ ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …