ਅੰਮ੍ਰਿਤਸਰ, 27 ਅਗਸਤ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਵਿਖੇ 31 ਜੁਲਾਈ ਤੋਂ ਲਗਾਤਾਰ ਚੱਲ ਰਹੇ ਹਫ਼ਤਾਵਾਰੀ ਨਾਟਕ ਤੇ ਸੰਗੀਤ
ਫੈਸਟੀਵਲ ਦੇ ਇਸ ਸ਼ਨੀਵਾਰ ਅਵਾਜ਼ ਰੰਗਮੰਚ ਟੋਲੀ ਅੰਮ੍ਰਿਤਸਰ ਦੀ ਟੀਮ ਵਲੋਂ ਪਾਲੀ ਭੁਪਿੰਦਰ ਦਾ ਲਿਖਿਆ ਅਤੇ ਨਵਨੀਤ ਰੰਧੇਅ ਦਾ ਡਾਇਰੈਕਟ ਕੀਤਾ ਪੰਜਾਬੀ ਨਾਟਕ ‘ਰੋਂਗ ਨੰਬਰ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਸ਼ਾਮ ਦੇ ਠੀਕ 6.00 ਵਜੇ ਪੇਸ਼ ਕੀਤਾ ਜਾਵੇਗਾ।ਇਸ ਨਾਟਕ ਬਿਨ੍ਹਾਂ ਟਿਕਟ ਅਤੇ ਬਿਨ੍ਹਾਂ ਪਾਸ ਦੇ ਮੁਫ਼ਤ ਵਿਖਾਏ ਜਾਣਗੇ।ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਵਲੋਂ ਸਮੂਹ ਕਲਾਕਾਰਾਂ, ਲੇਖਕਾਂ ਅਤੇ ਕਲਾ ਪੇਮੀਆਂ ਨੂੰ ਹਾਰਦਿਕ ਸੱਦਾ ਦਿੱਤਾ ਗਿਆ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media