ਨਵਾਂਸ਼ਹਿਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਪਿੰਡ ਮਹਾਲੋਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ 270 ਵਿਅਕਤੀਆਂ ਦਾ ਕੋਵਿਡ ਟੀਕਾਕਰਨ ਕੀਤਾ ਗਿਆ।ਪਿੰਡ ਦੀ ਪੰਚਾਇਤ ਅਤੇ ਮੋਹਤਬਰਾਂ ਵੱਲੋਂ ਸਿਹਤ ਵਿਭਾਗ ਦੀ ਟੀਮ ਸੀ.ਐਚ.ਓ, ਮਲਟੀਪਰਪਜ਼ ਹੈਲਥ ਵਰਕਰਾਂ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਤਨਦੇਹੀ ਨਾਲ ਪਿੰਡ ਵਿਚ ਟੀਕਾਕਰਨ ਦੇ ਸੁਚਾਰੂ ਕੰਮਕਾਜ਼ ਦੀ ਸ਼ਲਾਘਾ ਕੀਤੀ।
ਇਸ ਮੌਕੇ ਸੀ.ਐਚ.ਓ ਲਖਵਿੰਦਰ ਕੌਰ ਅਤੇ ਉਨ੍ਹਾ ਦੀ ਸਮੁੱਚੀ ਟੀਮ ਵੱਲੋਂ ਪੰਚਾਇਤ ਮੈਂਬਰਾਂ ਰਛਪਾਲ, ਕਮਲਜੀਤ, ਮਨਮਿੰਦਰ, ਹਰਨੇਕ ਸਿੰਘ, ਕੁਲਬੀਰ ਸਿੰਘ, ਸੁਰਜੀਤ ਆਦਿ ਦਾ ਕੈਂਪ ਵਿਚ ਵਿਸ਼ੇਸ਼ ਸਹਿਯੋਗ ਲਈ ਧੰਨਵਾਦ ਕੀਤਾ ਗਿਆ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਦੀ ਸੰਭਾਵੀ ਤੀਸਰੀ ਲਹਿਰ ਤੋਂ ਬਚਾਅ ਲਈ ਟੀਕਾਕਰਨ ਜ਼ਰੂਰ ਕਰਵਾਉਣ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …