ਸ਼੍ਰੋਮਣੀ ਅਕਾਲੀ ਦਲ ਵਲੋਂ ਯੂਥ ਵਿੰਗ ਦੇ ਸਰਕਲ ਪ੍ਰਧਾਨ ਨਿਯੁੱਕਤ
ਸਮਰਾਲਾ, 26 ਅਗਸਤ (ਇੰਦਰਜੀਤ ਸਿੰਘ ਕੰਗ) – ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ‘ਚ ਆ ਰਹੀਆਂ ਚੋਣਾਂ ਨੂੰ ਦੇਖਦੇ ਹੋਏ ਯੂਥ ਵਿੰਗ ਨੂੰ ਉਤਸ਼ਾਹਿਤ ਕਰਦੇ ਹੋਏ
ਵੱਖ-ਵੱਖ ਸਰਕਲਾਂ ਵਿੱਚ ਅਹੁੱਦੇਦਾਰ ਨਿਯੁੱਕਤ ਕੀਤੇ ਗਏ ਹਨ।
ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ਼ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਜਿਵੇਂ ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਦੀਆਂ ਗੁਰਦੁਆਰਾ ਕਮੇਟੀ ਚੋਣਾਂ ਵਿੱਚ ਜਿੱਤ ਪ੍ਰਾਪਤ ਕੀਤੀ ਹੈ।ਉਸੇ ਤਰ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਬਹੁਮਤ ਹਾਸਲ ਕਰਕੇ ਆਪਣੀ ਸਰਕਾਰ ਬਣਾਵੇਗਾ।ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਨੌਜਵਾਨਾਂ ਨੂੰ ਜਾਗਰੂਕ ਕਰਨ, ਆਮ ਲੋਕਾਂ ਨੂੰ ਆਪਣੇ ਹੱਕਾਂ ਬਾਰੇ ਜਾਣੂ ਕਰਾਉਣ ਅਤੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਨ ਹਿੱਤ ਵਿਧਾਨ ਸਭਾ ਹਲਕਾ ਸਮਰਾਲਾ ਦੇ ਵੱਖ ਸਰਕਲਾਂ ਵਿੱਚ ਯੂਥ ਵਿੰਗ ਦੇ ਪ੍ਰਧਾਨ ਲਗਾਏ ਗਏ ਹਨ।ਜਿਨ੍ਹਾਂ ਵਿੱਚ ਸਮਰਾਲਾ ਸ਼ਹਿਰ ਤੋਂ ਸ਼ੰਕਰ ਕਲਿਆਣ ਨੂੰ ਸ਼ਹਿਰੀ ਪ੍ਰਧਾਨ, ਹਰਦੀਪ ਸਿੰਘ ਝੱੱਜ ਮਾਛੀਵਾੜਾ ਸ਼ਹਿਰੀ ਪ੍ਰਧਾਨ, ਸਰਕਲ ਮਾਦਪੁਰ ਤੋਂ ਅੰਮ੍ਰਿਤਪਾਲ ਸਿੰਘ ਗੁਰੋਂ (ਚਹਿਲਾਂ), ਸਰਕਲ ਲੋਪੋਂ ਮਨਦੀਪ ਸਿੰਘ ਸੋਨੂੰ, ਸਰਕਲ ਮਾਣਕੀ ਤੋਂ ਏਕਮਜੋਤ ਸਿੰਘ ਕਲਾਲ ਮਾਜਰਾ, ਸਰਕਲ ਝਾੜ ਸਾਹਿਬ ਤੋਂ ਰਣਧੀਰ ਸਿੰਘ ਭੱਟੀ, ਸਰਕਲ ਹੇਡੋਂ ਬੇਟ ਤੋਂ ਰੁਪਿੰਦਰ ਸਿੰਘ ਰੂਪ ਛੌੜੀਆਂ ਸ਼ਾਮਲ ਹਨ।ਉਨ੍ਹਾਂ ਅੱਗੇ ਕਿਹਾ ਸ਼ਹਿਰੀ ਅਤੇ ਵੱਖ-ਵੱਖ ਸਰਕਲਾਂ ਦੇ ਪ੍ਰਧਾਨ ਆਪੋ ਆਪਣੇ ਸਰਕਲਾਂ ਵਿੱਚ ਕਮੇਟੀਆਂ ਬਣਾ ਕੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਨਗੇ।
ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਵਾਰ ਸ਼ੋ੍ਰਮਣੀ ਅਕਾਲੀ ਦਲ ਦੀ ਕਮਾਨ ਨੌਜਵਾਨਾਂ ਦੇ ਹੱਥਾਂ ਵਿੱਚ ਆਵੇਗੀ।
Punjab Post Daily Online Newspaper & Print Media