Friday, June 12, 2026

ਸਰਕਾਰੀ ਸਕੂਲ ਬਾਲੀਆਂ ਦੀ ਵਿਦਿਆਰਥਣ ਦਾ ਅੰਗਰੇਜ਼ੀ ਬੋਲਣ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ‘ਚ ਪਹਿਲਾ ਸਥਾਨ

ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਲੀਆਂ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਅੰਗਰੇਜੀ ਬੋਲਣ ਦੇ ਜਿਲ੍ਹਾ ਪੱਧਰੀ ਆਨਲਾਇਨ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਇਸ ਮਾਣਮੱਤੀ ਪ੍ਰਾਪਤੀ ਲਈ ਸਕੂਲ ਦੇ ਪ੍ਰਿੰਸੀਪਲ ਹਰਦੇਵ ਕੁਮਾਰ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ।ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਅੰਗਰੇਜ਼ੀ ਬੋਲਣ ਵਿੱਚ ਨਿਪੁੰਨ ਬਣਾਉਣ ਲਈ ਸਿੱਖਿਆ ਵਿਭਾਗ ਨੇ ਲਗਭਗ ਇੱਕ ਸਾਲ ਤੋਂ ਆਨਲਾਈਨ ਮੁਕਾਬਲਿਆਂ ਦੀ ਵਿਵੱਸਥਾ ਕੀਤੀ ਹੋਈ ਹੈ, ਜੋ ਕਿ ਬਹੁਤ ਸਫਲ ਹੋਈ ਹੈ। ਬਾਲੀਆ ਸਕੂਲ ਅਤੇ ਸਤਪਾਲ ਸਿੰਘ ਬਲਾਸੀ ਵਲੋਂ ਵਿਦਿਆਰਥਣ ਪ੍ਰਭਜੋਤ ਕੌਰ ਦਾ ਸਨਮਾਨ ਕੀਤਾ ਗਿਆ ਤੇ ਵਿਦਿਆਰਥਣ ਦੀ ਗਾਈਡ ਆਧਿਆਪਕ ਜਗਦੀਪ ਕੌਰ ਨੂੰ ਵੀ ਵਧਾਈ ਦਿੱਤੀ ਗਈ।
                     ਪ੍ਰਿੰਸੀਪਲ ਹਰਦੇਵ ਕੁਮਾਰ ਨੇ ਦੱਸਿਆ ਕਿ ਇਸ ਜਿੱਤ ਦਾ ਸਿਹਰਾ ਵਿਦਿਆਰਥਣ ਦੀ ਗਾਈਡ ਆਧਿਆਪਕਾ ਜਗਦੀਪ ਕੌਰ ਨੂੰ ਜਾਂਦਾ ਹੈ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …