Monday, April 27, 2026

ਸ੍ਰੀ ਦਰਬਾਰ ਸਾਹਿਬ ਦੇ ਨਵ-ਨਿਯੁੱਕਤ ਗ੍ਰੰਥੀ ਸਿੰਘਾਂ ਦਾ ਦਮਦਮੀ ਟਕਸਾਲ ਦੇ ਹੈਡ ਕੁਆਟਰ ਵਿਖੇ ਸਨਮਾਨ

ਮਹਿਤਾ ਚੌਕ, 28 ਅਗਸਤ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਵ-ਨਿਯੁੱਕਤ ਗ੍ਰੰਥੀ ਸਾਹਿਬਾਨ ਦਾ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ ਦੇ ਹੈਡ ਕੁਆਟਰ ਵਿਖੇ ਪਹੁੰਚਣ ‘ਤੇ ਜਥੇਬੰਦੀ ਵੱਲੋਂ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ।ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ।
                  ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਨਤਮਸਤਕ ਹੋਣ ਉਪਰੰਤ ਸ਼੍ਰੀ ਦਰਬਾਰ ਸਾਹਿਬ ਦੇ ਨਵ-ਨਿਯੁੱਕਤ ਗ੍ਰੰਥੀ ਸਿੰਘਾਂ ਭਾਈ ਰਾਜਦੀਪ ਸਿੰਘ, ਭਾਈ ਬਲਜੀਤ ਸਿੰਘ, ਭਾਈ ਸੁਲਤਾਨ ਸਿੰਘ ਅਤੇ ਭਾਈ ਅਮਰਜੀਤ ਸਿੰਘ ਸਮੇਤ ਅਰਦਾਸੀਏ ਭਾਈ ਗੁਰਚਰਨ ਸਿੰਘ, ਭਾਈ ਸੁਖਦੇਵ ਸਿੰਘ ਅਤੇ ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜੋਰਾ ਸਿੰਘ ਨੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨਾਲ ਮੁਲਾਕਾਤ ਕਰਦਿਆਂ ਪੰਥਕ ਵਿਚਾਰਾਂ ਕੀਤੀਆਂ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …