ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ ਦੀ ਅਗਵਾਈ ਹੇਠ ਹਲਕਾ ਖਡੂਰ
ਸਾਹਿਬ ਦੀਆਂ ਸੰਗਤਾਂ ਵੱਲੋਂ 232 ਕੁੁਇੰਟਲ 30 ਕਿਲੋ ਕਣਕ ਭੇਟ ਕੀਤੀ ਗਈ ।ਸ਼੍ਰੋਮਣੀ ਕਮੇਟੀ ਮੈਂਬਰ ਰਾਜਿੰਦਰ ਸਿੰਘ ਮਹਿਤਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਦਰਸ਼ਨ ਸਿੰਘ ਨੇ ਆਈਆਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਗੁਰਬਚਨ ਸਿੰਘ ਕਰਮੂੰਵਾਲਾ ਨੇ ਕਿਹਾ ਕਿ ਸਿੱਖ ਧਰਮ ’ਚ ਲੰਗਰ ਮਰਯਾਦਾ ਦਾ ਦੁਨੀਆਂ ਦੇ ਇਤਿਹਾਸ ਅੰਦਰ ਮਹੱਤਵਪੂਰਨ ਸਥਾਨ ਹੈ।
ਕਣਕ ਲੈ ਕੇ ਪੁੱਜੀਆਂ ਸੰਗਤਾਂ ਵਿਚ ਸੁਰਿੰਦਰ ਸਿੰਘ ਕਰਮੂਵਾਲਾ, ਮਨਜੀਤ ਸਿੰਘ ਪੱਖੂਪੁਰਾ, ਸੁਰਜੀਤ ਸਿੰਘ, ਗੁਰਨਾਮ ਸਿੰਘ, ਮਨਜੀਤ ਸਿੰਘ, ਹਰਦੇਵ ਸਿੰਘ, ਭੁਪਿੰਦਰ ਸਿੰਘ ਸਰਹਾਲੀ, ਰਣਜੀਤ ਸਿੰਘ ਕਲਕੱਤੇ ਵਾਲਾ, ਸਤਨਾਮ ਸਿੰਘ ਸਰਹਾਲੀ, ਹਰਭਜਨ ਸਿੰਘ ਸਰਹਾਲੀ, ਜਸਪਾਲ ਸਿੰਘ ਕਾਲਾ ਸਮੇਤ ਹੋਰ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media