Wednesday, October 14, 2026

ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਕੂਲ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 29 (ਜਗਦੀਪ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਹਾਕੀ ਦੇ ਮਹਾਨ ਖਿਡਾਰੀ ਮੇਜਰ ‘ਧਿਆਨ ਚੰਦ’ ਦੇ ਜਨਮ ਦਿਨ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ।ਸਕੂਲ ਪਿ੍ਰੰਸੀਪਲ ਡਾ: ਸ਼੍ਰੀਮਤੀ ਅਮਰਪਾਲੀ ਨੇ ਵਿਦਿਆਰਥੀਆਂ ਅਤੇ ਖੇਡ ਵਿਭਾਗ ਨੂੰ ਰਾਸ਼ਟਰੀ ਖੇਡ ਦਿਵਸ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਮੇਜਰ ‘ਧਿਆਨ ਚੰਦ’ ਦੇ ਜੀਵਨ ‘ਤੇ ਚਾਨਣਾ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਖੇਡਾਂ ਦੇ ਮਹੱਤਵ ਤੋਂ ਜਾਣੂ ਕਰਵਾਇਆ ਅਤੇ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।ਬੱਚਿਆਂ ਵਲੋਂ ਜਪਾਨ ‘ਚ ਹੋਈਆਂ ਓਲੰਪਿਕ ਖੇਡਾਂ ਵਿੱਚ ਜੇਤੂ ਭਾਰਤੀ ਖਿਡਾਰੀਆਂ ਪੀ.ਵੀ ਸਿੰਧੂ, ਮੀਰਾਬਾਈ ਅਤੇ ਲਵਲੀਨ ਦੇ ਰੂਪ ਵਿੱਚ ਦਰਸਾਇਆ ਅਤੇ ਵਿਦਿਆਰਥੀਆਂ ਨੂੰ ਇਹਨਾਂ ਦੀ ਤਰਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਪੀ.ਡੀ.ਈ ਨਰੇਸ਼ ਕੁਮਾਰ, ਹਾਊਸ ਇੰਚਾਰਜ ਲਿਵਲੀਨ ਕੌਰ ਵੀ ਹਾਜ਼ਰ ਸਨ।ਸਟੇਜ ਸਕੱਤਰ ਦੀ ਭੂਮਿਕਾ ਸ੍ਰੀਮਤੀ ਨਵਦੀਪ ਨੇ ਨਿਭਾਈ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …