ਸੰਗਰੂਰ, 29 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਤੇ ਜਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਸਤਿਗੁਰ ਸਿੰਘ ਨਮੋਲ ਨੇ
ਸੁਖਬੀਰ ਸਿੰਘ ਬਾਦਲ ਦੀਆਂ ਸਰਗਰਮੀਆਂ ਨੂੰ ਅਕਾਲੀ ਵਿਚਾਰਧਾਰਾ ਦੇ ਉਲਟ ਦੱਸਦਿਆਂ ਕਿਹਾ ਕਿ ਬਾਦਲ ਦਲ ਕੁਰਸੀ ਦੀ ਲਾਲਸਾ ਕਾਰਨ ਕੁੜੱਤਣ ਭਰਿਆ ਮਹੌਲ ਬਣਾ ਰਹੀ ਹੈ। ਉਹਨਾਂ ਕਿਹਾ ਕਿ ਰਿਊੜੀਆਂ ਵਾਂਗ ਘਰ-ਘਰ ਜਾ ਕੇ ਵੰਡੀਆਂ ਜਾ ਰਹੀਆਂ ਟਿਕਟਾਂ ਵੀ ਅਕਾਲੀ ਸੋਚ ਦਾ ਹਿੱਸਾ ਨਹੀਂ ਹੈ।
ਜਾਰੀ ਲਿਖਤੀ ਬਿਆਨ ਰਾਹੀਂ ਨੌਜਵਾਨ ਆਗੂ ਨਮੋਲ ਨੇ ਕਿਹਾ ਕਿ ਬਾਦਲ ਦਲ ਸਿਰਫ਼ ਵਨ ਮੈਨ ਸ਼ੋਅ ਬਣ ਕੇ ਰਹਿ ਗਿਆ ਹੈ।ਉਹਨਾਂ ਕਿਹਾ ਕਿ ਸੁਖਬੀਰ ਬਾਦਲ ਦੀਆਂ ਆਪਹੁਦਰੀਆਂ ਕਾਰਵਾਈਆਂ ਨੇ ਜਿਥੇ ਆਪਣੀ ਹੀ ਪਾਰਟੀ ਦੇ ਆਗੂਆਂ ਨੂੰ ਖੂੰਝੇ ਲਾ ਦਿੱਤਾ ਹੈ, ਉਥੇ ਕਿਸਾਨੀ ਸੰਘਰਸ਼ ਨੂੰ ਵੱਡੀ ਢਾਹ ਲਾਉਣ ਦੇ ਯਤਨ ਕੀਤੇ ਜਾ ਰਹੇ ਹਨ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਕਾਲੀ ਵਿਚਾਰਧਾਰਾ ਨੂੰ ਮਜ਼ਬੂਤੀ ਵੱਲ ਲੈ ਕੇ ਜਾਣ ਲਈ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਸਾਥ ਦੇਣ।ਉਹਨਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਸੰਯੁਕਤ ਦਲ ਸਿੱਖ ਸਿਧਾਂਤਾਂ ਤੇ ਪੰਥਕ ਰਵਾਇਤਾਂ ‘ਤੇ ਚੱਲਦਿਆਂ ਪੰਜਾਬੀਆਂ ਨੂੰ ਸਹੀ ਅਗਵਾਈ ਦੇ ਰਿਹਾ ਹੈ।ਉਹਨਾਂ ਨੌਜਵਾਨਾਂ ਅਪੀਲ ਕੀਤੀ ਕਿ ਕਿਸਾਨੀ ਸੰਘਰਸ਼ ਦੀ ਮਜ਼ਬੂਤੀ ਤੇ ਪੰਥ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਸਹਿਯੋਗ ਦੇਣ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media