Thursday, March 5, 2026

ਅੱਖਾਂ ਦਾਨ ਕਰਨ ਨਾਲ ਕਿਸੇ ਲੋੜਵੰਦ ਨੂੰ ਮਿਲ ਸਕਦਾ ਹੈ ਦ੍ਰਿਸ਼ਟੀ ਦਾ ਤੋਹਫ਼ਾ – ਡਾ. ਊਸ਼ਾ ਕਿਰਨ

ਨਵਾਂਸ਼ਹਿਰ, 31 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਵਲੋਂ 25 ਅਗਸਤ ਤੋਂ 8 ਸਤੰਬਰ ਤੱਕ 36ਵਾਂ ਅੱਖਾਂ ਦਾਨ ਸਬੰਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ।ਡਾ. ਊਸ਼ਾ ਕਿਰਨ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਰਾਹੋਂ ਦੀ ਅਗਵਾਈ ਹੇਠ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ।ਜਿਸ ਦੌਰਾਨ 25 ਵਿਅਕਤੀਆਂ ਦੇ ਅੱਖਾਂ ਦਾਨ ਕਰਨ ਸਬੰਧੀ ਫਾਰਮ ਭਰੇ ਗਏ ਹਨ।
ਸੀਨੀਅਰ ਮੈਡੀਕਲ ਅਫਸਰ ਡਾ. ਊਸ਼ਾ ਕਿਰਨ ਨੇ ਦੱਸਿਆ ਕਿ ਪੰਦਰਵਾੜੇ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ, ਕਿਉਂਕਿ ਅੰਨ੍ਹਾਪਣ ਸਾਡੇ ਦੇਸ਼ ਵਿੱਚ ਗੰਭੀਰ ਜਨਤਕ ਸਿਹਤ ਸਮੱਸਿਆਵਾਂ ਵਿੱਚੋਂ ਇੱਕ ਹੈ।ਡਾ. ਕਿਰਨ ਨੇ ਦੱਸਿਆ ਕਿ ਕੌਰਨੀਆ ਦੀ ਬਿਮਾਰੀ ਨਾਲ ਹੋਣ ਵਾਲਾ ਅੰਨ੍ਹਾਪਣ ਪੁਤਲੀ ਬਦਲਣ ਦੇ ਆਪਰੇਸ਼ਨ (ਜਿਸ ਨੂੰ ਕੌਰਨੀਅਲ ਟ੍ਰਾਂਸਪਲਾਂਟੇਸ਼ਨ ਜਾਂ ਕੇਰਾਟੋਪਲਾਸਟੀ ਵੀ ਕਿਹਾ ਜਾਂਦਾ ਹੈ) ਨਾਲ ਦੂਰ ਕੀਤਾ ਜਾ ਸਕਦਾ ਹੈ। ਜਿਥੇ ਧੁੰਦਲੇ ਕੌਰਨੀਆ ਦੀ ਥਾਂ `ਤੇ ਦਾਨੀ ਅੱਖ ਤੋਂ ਇਕ ਸਿਹਤਮੰਦ ਕੌਰਨੀਆ ਮਰੀਜ਼ ਦੀ ਅੱਖ ਵਿੱਚ ਟਰਾਂਸਪਲਾਂਟ ਕਰ ਦਿੱਤਾ ਜਾਂਦਾ ਹੈ।
               ਸੀਨੀਅਰ ਮੈਡੀਕਲ ਅਫਸਰ ਨੇ ਬਲਾਕ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਮੌਤ ਤੋਂ ਬਾਅਦ ਅੱਖਾਂ ਦਾਨ ਕਰਨ ਦੀ ਸਹੁੰ ਚੁੱਕਣ ਤੇ ਲੋੜਵੰਦਾਂ ਨੂੰ ਦ੍ਰਿਸ਼ਟੀ ਦਾ ਤੋਹਫ਼ਾ ਦੇਣ ਵਰਗੇ ਨੇਕ ਕੰਮ ਵਿੱਚ ਹਿੱਸਾ ਪਾਉਣ।
             ਕੈਂਪ ਦੌਰਾਨ ਡਾ. ਭੁਵਨੀਸ਼ ਸ਼ਾਰਦਾ ਮੈਡੀਕਲ ਅਫਸਰ ਡਾ. ਗੁਰਪਿੰਦਰ ਕੌਰ ਮੈਡੀਕਲ ਅਫਸਰ, ਡਾ. ਯੋਗਿਤਾ ਬਾਲਾ ਬੱਚਿਆਂ ਦੇ ਮਾਹਿਰ ਅਤੇ ਹਰਜਿੰਦਰ ਸਿੰਘ ਅਪਥੈਲਮਿਕ ਅਫਸਰ ਵਲੋਂ ਲੋਕਾਂ ਨੂੰ ਸੰਬੋਧਨ ਕੀਤਾ ਗਿਆ ਅਤੇ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ।
            ਇਸ ਮੌਕੇ ਦੌਰਾਨ ਸੀ.ਐਚ.ਸੀ ਰਾਹੋਂ ਦਾ ਸਮੂਹ ਸਟਾਫ ਹਾਜ਼ਰ ਸੀ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …