Tuesday, March 3, 2026

ਅੰਮ੍ਰਿਤਸਰ ਜਿਲ੍ਹੇ ਵਿੱਚ ਲਾਭਪਾਤਰੀਆਂ ਨੂੰ ਦੁੱਗਣੀ ਹੋਈ ਪੈਨਸ਼ਨ ਮਿਲਣੀ ਸ਼ੁਰੂ

24 ਥਾਵਾਂ ’ਤੇ ਵਧੀ ਹੋਈ ਪੈਨਸ਼ਨ ਦੇ ਚੈਕ ਤਕਸੀਮ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਸਮਾਜ ਦੇ ਲੋੜਵੰਦ ਲੋਕਾਂ ਨੂੰ ਪੈਨਸ਼ਨ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਜੁਲਾਈ 2021 ਤੋਂ ਦੁੱਗਣੀ ਪੈੈਨਸ਼ਨ ਦਿੱਤੀ ਜਾਣੀ ਸ਼ੁਰੂ ਕਰ ਦਿੱਤੀ ਗਈ ਹੈ।ਜਿਲ੍ਹੇ ਦੇ ਲਾਭਪਾਤਰੀਆਂ ਨੂੰ ਇਸ ਦਾ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ। ਦੁੱਗਣੀ ਹੋਈ ਪੈਨਸ਼ਨ ਨਾਲ ਜਿਲ੍ਹੇ ‘ਚ 1 ਲੱਖ 80 ਹਜ਼ਾਰ ਦੇ ਕਰੀਬ ਪੈਨਸ਼ਨਰਾਂ ਨੂੰ ਦੁਗਣੀ ਪੈਨਸ਼ਨ ਦਾ ਲਾਭ ਮਿਲੇਗਾ ਅਤੇ ਅੱਜ ਜ਼ਿਲ੍ਹੇ ਵਿੱਚ 24 ਥਾਵਾਂ ‘ਤੇ ਸਮਾਗਮ ਕਰਕੇ 8500 ਦੇ ਕਰੀਬ ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਦੇ ਚੈਕ ਤਕਸੀਮ ਕੀਤੇ ਹਨ।
                    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਧੀ ਹੋਈ ਪੈਨਸ਼ਨ ਪ੍ਰਦਾਨ ਕਰਨ ਸਬੰਧੀ ਕੀਤੇ ਸਮਾਗਮ ਦੌਰਾਨ ਵਰਚੁਅਲ ਤਰੀਕੇ ਨਾਲ ਚੇਅਰਮੈਨ ਜੁਗਲ ਕਿਸ਼ੋਰ ਸ਼ਰਮਾ, ਰਾਜ ਕੰਵਲ ਪ੍ਰੀਤ ਸਿੰਘ ਲੱਕੀ, ਕੌਂਸਲਰ ਵਿਕਾਸ ਸੋਨੀ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮੈਡਮ ਜਤਿੰਦਰ ਸੋਨੀਆ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਡੱਗ ਵਲੋਂ ਸ਼ਿਰਕਤ ਕੀਤੀ ਗਈ।
                       ਚੇਅਰਮੈਨ ਜੁਗਲ ਕਿਸ਼ੋਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਮੂਹ ਪੈਨਸ਼ਨਰ ਜਿਨ੍ਹਾਂ ਵਿਚ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਬੱਚਿਆਂ ਤੇ ਦਿਵਿਆਂਗ ਵਿਅਕਤੀਆਂ ਨੂੰ ਪ੍ਰਤੀ ਮਹੀਨਾ 750 ਰੁਪੈ ਤੋਂ ਵਧਾ ਕੇ ਪੈਨਸ਼ਨ 1500 ਰੁਪੈ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।ਉਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਜੋ ਵਾਅਦਾ ਕੀਤਾ ਸੀ ਉਸ ਨੂੰ ਪੂਰਾ ਕਰ ਦਿਖਾਇਆ ਹੈ।ਕੌਂਸਲਰ ਵਿਕਾਸ ਸੋਨੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਵਲੋਂ ਚੋਣਾਂ ਵਿਚ ਜੋ ਵਾਅਦੇ ਪੂਰੇ ਕੀਤੇ ਗਏ ਸਨ।ਲੜਕੀਆਂ ਦੇ ਵਿਆਹ ‘ਤੇ ਸ਼ਗਨ ਸਕੀਮ ਵਜੋਂ ਦਿੱਤੀ ਜਾਣ ਵਾਲੀ ਰਾਸ਼ੀ 31 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ।
                    ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਸੀਸਇੰਦਰ ਸਿੰਘ ਨੇ ਦੱਸਿਆ ਕਿ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪਹਿਲੀ ਸਤੰਬਰ 2021 ਨੂੰ ਵਧੀ ਹੋਈ ਪੈਨਸ਼ਨ ਭੇਜ ਦਿੱਤੀ ਜਾਵੇਗੀ।ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਵੀ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …