ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਸਥਾਨਕ ਰਾਮ ਬਾਗ ਸਥਿਤ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਵਿਖੇ ਲਗਾਏ ਗਏ ਕਰੋਨਾ ਵੈਕਸੀਨੇਸ਼ਨ ਕੈਂਪ
ਦੌਰਾਨ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਤੋਂ 200 ਕਰਮਚਾਰੀਆਂ ਦਾ ਟੀਕਾਕਰਣ ਕੀਤਾ ਗਿਆ।
ਕੈਂਪ ਵਿੱਚ ਪੁੱਜੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਇਸ ਸਮੇਂ ਕਿਹਾ ਕਿ ਕਰੋਨਾ ਨੂੰ ਮਾਤ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਵਲੋਂ ਚਲਾਈ ਗਈ ਮਿਸ਼ਨ ਫਤਹਿ ਤਹਿਤ ਵੈਕਸੀਨੇਸ਼ਨ ਮੁਹਿੰਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਕੈਂਪ ਲਗਾ ਕੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।ਜਿਸ ਦਾ ਲੋਕਾਂ ਨੂੰ ਅੱਗੇ ਵਧ ਕੇ ਲਾਹਾ ਲੈਣਾ ਚਾਹੀਦਾ ਹੈ।
ਇਸ ਮੌਕੇ ਡਾ. ਰਮਾ, ਗੁਰਮੀਤ ਸਿੰਘ, ਮਨੀ ਚਾਵਲਾ, ਗੌਰਵ, ਡਾ. ਜੈਬੀਰ ਛੀਨਾ, ਰੁਪਿੰਦਰ ਕੌਰ, ਪਵਨ ਕੁਮਾਰੀ, ਵਲੰਟੀਅਰ ਸ਼ੀਤਲ, ਰਮਨ ਕੁਮਾਰ ਜੇ.ਈ, ਬਿਕਰਮਜੀਤ ਸਿੰਘ, ਸਰਦੂਲ ਸਿੰਘ, ਮਨਪ੍ਰੀਤ ਸਿੰਘ ਜੱਸੀ, ਰਾਜੀਵ ਚੋਪੜਾ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media