Friday, June 26, 2026

ਯੂਥ ਕਾਂਗਰਸ ਪੰਜਾਬ ਦਾ ਜਨਰਲ ਸਕੱਤਰ ਬਣਨ ਤੇ ਪ੍ਰਧਾਨ ਢਿੱਲੋਂ ਨੂੰ ਦਿੱਤੀ ਵਧਾਈ

ਸਮਰਾਲਾ, 2 ਸਤੰਬਰ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਸਮਰਾਲਾ ਨਗਰ ਕੌਂਸਲ ਦੇ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਨੂੰ ਯੂਥ ਕਾਂਗਰਸ ਪੰਜਾਬ ਦਾ ਜਨਰਲ ਸਕੱਤਰ ਲਗਾਉਣ ‘ਤੇ ਸਮਰਾਲਾ ਵਿੱਚ ਉਨਾਂ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੈ।ਯੂਥ ਕਾਂਗਰਸੀ ਆਗੂ ਡਾ. ਸੰਦੀਪ ਸਿੰਘ, ਰਮਨਦੀਪ ਸਿੰਘ ਰਾਏ ਸਰਪੰਚ ਬਹਿਲੋਲਪੁਰ ਅਤੇ ਸੁਖਜਿੰਦਰ ਸਿੰਘ ਮਾਨ ਪਵਾਤ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਸਮੂਹ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਸਮਰਾਲਾ ਤੋਂ ਯੂਥ ਕਾਂਗਰਸੀ ਆਗੂ ਕਰਨਵੀਰ ਸਿੰਘ ਢਿੱਲੋਂ ਨੂੰ ਪੰਜਾਬ ਪੱਧਰ ਦੇ ਅਹੁੱਦੇ ਨਾਲ ਨਿਵਾਜ਼ਿਆ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੇ ਮਾੜੇ ਹਾਲਾਤਾਂ ਨੂੰ ਦੇਖਦੇ ਹੋਏ ਰਾਹੁਲ ਗਾਂਧੀ ਨੌਜਵਾਨਾਂ ਨੂੰ ਅੱਗੇ ਲਿਆ ਕੇ ਦੇਸ਼ ਦੀ ਵਾਂਗਡੋਰ ਨੌਜਵਾਨੀ ਦੇ ਹੱਥ ਦੇਣਾ ਚਾਹੁੰਦੇ ਹਨ।ਯੂਥ ਕਾਂਗਰਸ ਵਿੱਚ ਨੌਜਵਾਨਾਂ ਦੀ ਭਰਤੀ ਹੋਣ ਨਾਲ ਪੰਜਾਬ ਅੰਦਰ ਹੋਣ ਵਾਲੀਆਂ 2022 ਦੀਆਂ ਚੋਣਾਂ ਵਿੱਚ ਕਾਂਗਰਸ ਨੂੰ ਕਾਫੀ ਲਾਭ ਮਿਲੇਗਾ।ਉਨ੍ਹਾਂ ਸਮਰਾਲਾ ਵਿਧਾਨ ਸਭਾ ਹਲਕੇ ਅੰਦਰ ਯੂਥ ਕਾਂਗਰਸ ਦੀਆਂ ਸਰਗਰਮੀਆਂ ਵਧਾਉਣ ਲਈ ਵੀ ਕਮੇਟੀ ਬਣਾ ਕੇ ਯੂਥ ਦੀ ਭਰਤੀ ਕੀਤੀ ਜਾਵੇਗੀ।ਉਨ੍ਹਾਂ ਉਮੀਦ ਜਤਾਈ ਕਿ ਪੰਜਾਬ ‘ਚ ਅਗਲੀ ਸਰਕਾਰ ਮੁੜ ਕਾਂਗਰਸ ਦੀ ਆਵੇਗੀ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …