Friday, June 26, 2026

ਪੋਸ਼ਣ ਅਭਿਆਨ ਦਿਵਸ ਮਨਾਇਆ

ਅੰਮ੍ਰਿਤਸਰ, 3 ਸਤੰਬਰ (ਸੁਖਬੀਰ ਸਿੰਘ) -ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ, ਸ੍ਰੀ ਮਨਜਿੰਦਰ ਸਿੰਘ ਜੀ ਦੀ ਅਗਵਾਈ ਹੇਠ ਜਿਲ੍ਹੇ ਦੇ ਵੱਖ-ਵੱਖ ਆਈ.ਸੀ.ਡੀ.ਐਸ ਬਲਾਕਾਂ ਵਿੱਚ ਪਿੰਡ ਪੱਧਰ ‘ਤੇ ਆਂਗਣਵਾੜੀ ਵਰਕਰਾਂ ਵਲੋਂ ਪੋਸ਼ਣ ਅਭਿਆਨ ਅਧੀਨ ਪੋਸ਼ਣ ਦਿਵਸ ਮਨਾਇਆ ਜਾ ਰਿਹਾ ਹੈ।ਜਿਸ ਦਾ ਮੁੱਖ ਮਕਸਦ 0-6 ਸਾਲ ਦੇ ਬੱਚਿਆਂ, ਗਰਭਵਤੀ ਔਰਤਾਂ, ਨਰਸਿੰਗ ਮਾਂਵਾਂ ਅਤੇ ਕਿਸ਼ੋਰੀਆਂ ਵਿੱਚ ਕੁਪੋਸ਼ਣ ਦੀ ਸਮੱਸਿਆ ਨੂੰ ਦੂਰ ਕਰਨਾ ਅਤੇ ਸਿਹਤ ਪੱਧਰ ਨੂੰ ਉੱਚਾ ਚੁੱਕਣਾ ਹੈ।ਇਸ ਅਭਿਆਨ ਦੇ ਮੁੱਖ ਟੀਚੇ 0-6 ਸਾਲ ਵਾਲੇ, ਘੱਟ ਵਜਨ ਵਾਲੇ ਬੱਚਿਆਂ ਦਾ ਅੰਕੜਾ 2 ਫੀਸਦੀ ਸਲਾਨਾ ਘਟਾ ਕੇ 6 ਫੀਸਦੀ ਘਟਾਉਣਾ 6 ਤੋ 59 ਮਹੀਨੇ ਦੇ ਬੱਚਿਆਂ ਵਿੱਚ ਅਨੀਮੀਆਹਰ ਸਾਲ 3 ਫੀਸਦੀ ਘਟਾਉਣਾ, 5 ਤੋਂ 49 ਸਾਲ ਦੇ ਵਿਚਕਾਰ ਦੀਆਂ ਕਿਸ਼ੋਰ ਲੜਕੀਆਂ ਅਤੇ ਔਰਤਾਂ ਵਿੱਚ ਅਨੀਮੀਆ ਦੀ ਦਰ ਹਰ ਸਾਲ 3 ਫੀਸਦੀ ਨਾਲ ਘਟਾਉਣਾ, ਘੱਟ ਵਜ਼ਨ ਵਾਲੇ ਬੱਚਿਆਂ ਦਾ ਅੰਕੜਾ ਹਰ ਸਾਲ 2 ਫੀਸਦੀ ਨਾਲ ਘਟਾਉਣਾ ਹੈ।
                ਪੋਸ਼ਣ ਦਿਵਸ ਦੌਰਾਨ ਜਿਲ੍ਹੇ ਵਿੱਚ ਵੱਖ-ਵੱਖ ਪਿੰਡਾਂ ਵਿੱਚ ਆਂਗਣਵਾੜੀ ਵਰਕਰਾਂ ਵਲੋਂ ਵੱਖ-ਵੱਖ ਗਤੀਵਿਧੀਆਂ ਜਿਵੇਂ ਗਰਭਵਤੀ ਔਰਤਾਂ ਦੀ ਸੁਪੋਸ਼ਣ ਗੋਦਭਰਾਈ, 6 ਮਹੀਨੇ ਦੇ ਬੱਚਿਆਂ ਦਾ ਅੰਨਪ੍ਰਸ਼ਾਨ, ਹੱਥ ਧੋਣ ਦਾ ਸਹੀ ਤਰੀਕਾ, ਸਾਫ ਸਫਾਈ, ਕਿਸ਼ੋਰੀਆਂ ਲਈ ਸਵੱਸਥ ਮਾਂਹਵਾਰੀ ਪ੍ਰਬੰਧਨ ਦੇ ਤਰੀਕੇ, ਹੈਲਦੀ ਰੈਸਪੀ ਪ੍ਰਦਰਸ਼ਨ, ਘਰੇਲੂ ਬਗੀਚੀਆਂ ਬਚਾਉਣਾ ਅਤੇ ਵੱਖ-ਵੱਖ ਭੋਜਨ ਸਮੂਹਾਂ ਚੋਂ ਸੰਤੁਲਿਤ ਪੋਸ਼ਟਿਕ ਭੋਜਨ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਆਂਗਣਵਾੜੀ ਵਰਕਰਾਂ ਵੱਲੋਂ ਬੱਚੇ ਦੇ ਜਨਮ ਦੇ ਪਹਿਲੇ ਇੱਕ ਹਜ਼ਾਰ ਦਿਨ ਦੀ ਮਹੱਤਤਾ ਬਾਰੇ ਵੀ ਦੱਸਿਆ ਜਾ ਰਿਹਾ ਹੈ ਕਿ ਬੱਚੇ ਦੇ ਬਿਹਤਰ ਸਰੀਰਿਕ ਅਤੇ ਮਾਨਸਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਤਾ ਪਾਉਂਦੇ ਹਨ।ਇਸ ਦੇ ਨਾਲ ਹੀ ਗਰਭਵਤੀ ਅਤੇ ਨਰਸਿੰਗ ਮਾਂਵਾਂ ਨੂੰ ਕੁਪੋਸ਼ਣ ਅਤੇ ਅਨੀਮੀਆ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਗਰਭਵਤੀ ਔਰਤਾਂ ਨੂੰ ਗਰਭ ਦੌਰਾਨ ਟੀ.ਟੀ ਟੀਕਾਕਰਨ, ਆਇਰਨ ਫਾਲਿਕਐਸਿਡ ਦੀਆਂ ਗੋਲੀਆਂ ਅਤੇ ਸੰਤੁਲਿਤ ਭੋਜਨ ਲੈਣਾ ਬਹੁਤ ਜਰੂਰੀ ਹੈ।
                 ਸਾਲ 2021-2022 ਦੌਰਾਨ ਪੋਸ਼ਣ ਮਾਹ ਦੇ ਅਗਾਜ਼ ਵਜੋਂ ਜਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਪੋਸ਼ਣ ਰੈਲੀਆਂ ਕਰਕੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।ਇਹਨਾਂ ਗਤੀਵਿਧੀਆਂ ਨੂੰ ਲੋਕਾਂ ਅਤੇ ਪੰਚਾਇਤ ਮੈਂਬਰਾਂ ਵੱਲੋਂ ਭਰਵਾ ਹੁੰਗਾਰਾ ਮਿਲ ਰਿਹਾ ਹੈ ਅਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ।ਇਸ ਪੋਸ਼ਣ ਮਾਹ ਲਈ ਮਿਸ ਖੁਸ਼ਮੀਤ ਕੌਰ ਬਾਲ ਵਿਕਾਸ ਪ੍ਰਜੈਕਟ ਅਫਸਰ ਰਈਆ (ਨੋਡਲ ਅਫਸਰ, ਪੋਸ਼ਣ ਅਭਿਆਨ) ਅਤੇ ਮਿਸ ਹਰਸੀਖਾ ਜਿਲ੍ਹਾ ਕੋਆਰਡੀਨੇਟਰ ਹਨ ਜੋ ਕਿ ਇਸ ਮਹੀਨੇ ਦੌਰਾਨ ਗਤੀਵਿਧੀਆਂ ਆਪਣੀ ਦੇਖ-ਰੇਖ ਹੇਠ ਕਰਵਾਉਣਗੇ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …