ਅੰਮ੍ਰਿਤਸਰ, 4 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ ਅੰਮ੍ਰਿਤ ਮਹਾਉਤਸਵ ’ਚ ਫਿਟ ਇੰਡੀਆ ਮੂਵਮੈਂਟ ਤਹਿਤ
ਯੋਗਾ ਅਤੇ ਜ਼ੁੰਬਾ ਡਾਂਸ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੂੰ ਫ਼ਿੱਟ ਰਹਿਣ ਅਤੇ ਤਣਾਅ ਮੁਕਤ ਜੀਵਨ ਜਿਉਣ ਸਬੰਧੀ ਜਾਗਰੂਕ ਕੀਤਾ ਗਿਆ।
ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਐਨ.ਐਸ.ਐਸ ਵਿਭਾਗ ਵਲੋਂ ਕਰਵਾਏ ਜਾਂਦੇ ਅਜਿਹੇ ਪ੍ਰੋਗਰਾਮ ਵਿਦਿਆਰਥਣਾਂ ਨੂੰ ਤੰਦਰੁਸਤ ਰਹਿਣ ਲਈ ਪ੍ਰੇਰਿਤ ਕਰਦੇ ਹਨ।ਉਨਾਂ ਨੇ ਵਿਦਿਆਰਥਣਾਂ ਨੂੰ ਭਵਿੱਖ ’ਚ ਵੀ ਇਹੋ ਜਿਹੀਆਂ ਗਤੀਵਿਧੀਆਂ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੱਤਾ ਤਾਂ ਜੋ ਉਹ ਸਰੀਰਿਕ ਅਤੇ ਮਾਨਸਿਕ ਤੌਰ ’ਤੇ ਨਿਰੋਗ ਰਹਿ ਸਕਣ।ਉਨ੍ਹਾਂ ਨੇ ਫਿਟ ਇੰਡੀਆ ਮੂਵਮੈਂਟ ਦੇ ਸਫ਼ਲ ਆਯੋਜਨ ਲਈ ਐਨ.ਐਸ.ਐਸ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਡਾ. ਨਮਰਤਾ ਖਹਿਰਾ ਅਤੇ ਸਮਨਦੀਪ ਕੌਰ ਦੀ ਸ਼ਲਾਘਾ ਕੀਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media