ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕਾਂ
ਪ੍ਰਤੀ ਸਨਮਾਨ ਪ੍ਰਗਟ ਕਰਨ ਲਈ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ’ਚ ਉਤਸ਼ਾਹ ਨਾਲ ਭਾਗ ਲਿਆ।ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੋਸਟਰ ਬਣਾਏ ਅਤੇ ਸੱਤਵੀਂ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਡੀਓ-ਵੀਡੀਓ ਰਾਹੀਂ ਅਧਿਆਪਕਾਂ ਪ੍ਰਤੀ ਆਦਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ।
ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਲਈ ਗੁਰੂ ਦੇ ਸਮਾਨ ਹਨ। ਚੰਗੇ ਅਧਿਆਪਕ ਵਿੱਚ ਸੁਪਨਿਆਂ ਨੂੰ ਸਕਾਰ ਕਰਨ ਦੀ ਯੋਗਤ ਹੁੰਦੀ ਹੈ ਤੇ ਉਹ ਹੀ ਵਿਦਿਆਰਥੀਆਂ ਦੇ ਮਨ ਅੰਦਰ ਵਿਦਿਆ ਪ੍ਰਤੀ ਰੁੱਚੀ ਪੈਦਾ ਕਰ ਸਕਦਾ ਹੈ।ਚੰਗੇ ਚਰਿੱਤਰ ਦੇ ਨਿਰਮਾਣ ਲਈ ਸਮਾਜ ਅਧਿਆਪਕ ਦਾ ਸਦਾ ਰਿਣੀ ਰਹੇਗਾ ।
ਮੁੱਖ ਅਧਿਆਪਕਾਵਾਂ ਤੇ ਅਧਿਆਪਕਾਂ ਨੇ ਇਹ ਸੰਹੁ ਚੁੱਕੀ ਕਿ ਉਹ ਪਿਛਲੇ ਸਮੇਂ ਤੋਂ ਕੋਵਿਡ ਦੇ ਸੰਕਟ ਵਿੱਚ ਪਹਿਲਾਂ ਦੀ ਤਰਾਂ ਮਿਹਨਤ ਅਤੇ ਲਗਨ ਨਾਲ ਵਿਦਿਆਰਥੀਆਂ ਦੀ ਸੁਰਖਿਆ ਮੁੱਖ ਰਖਦੇ ਹੋਏ ਵਧੀਆ ਸੇਵਾਵਾਂ ਪ੍ਰਦਾਨ ਕਰਦੇ ਰਹਿਣਗੇ ।
ਇਸ ਮੌਕੇ ਡਾ: ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ।
Check Also
ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …
Punjab Post Daily Online Newspaper & Print Media