Friday, March 6, 2026

ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਮੁਫ਼ਤ ਤਿਆਰੀ ਸਬੰਧੀ ਵਿਸ਼ੇਸ਼ ਸੈਮੀਨਾਰ

ਨਵਾਂਸ਼ਹਿਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਪੜ੍ਹੇ-ਲਿਖੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਮੁਫ਼ਤ ਕੋਚਿੰਗ ਦਿੱਤੀ ਜਾ ਰਹੀ ਹੈ। ਇਸ ਤਹਿਤ ਪ੍ਰਾਰਥੀਆਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਦੇ ਵੱਖ-ਵੱਖ ਸਰਕਾਰੀ ਇਮਤਿਹਾਨਾਂ ਦੀ ਤਿਆਰੀ ਮੁਫ਼ਤ ਕਰਵਾਈ ਜਾਵੇਗੀ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪ੍ਰਾਰਥੀਆਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਦਿਵਾਉਣ ਦੇ ਉਪਰਾਲੇ ਕੀਤੇ ਗਏ ਹਨ।ਬਿਊਰੋ ਵੱਲੋਂ ਕੇ. ਸੀ ਗਰੁੱਪ ਆਫ਼ ਕਾਲਜਿਜ਼ ਨਵਾਂਸ਼ਹਿਰ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ 200 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ।
                   ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕੈਰੀਅਰ ਕਾਊਂਸਲਰ ਹਰਮਨਦੀਪ ਸਿੰਘ ਨੇ ਪ੍ਰਾਰਥੀਆਂ ਨੂੰ ਇਸ ਸਕੀਮ ਤਹਿਤ ਮੌਕੇ ’ਤੇ ਰਜਿਸਟਰਡ ਕੀਤਾ ਅਤੇ ਬਿਊਰੋ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਕੋਚਿੰਗ ਕਲਾਸਾਂ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਵਾਂਸ਼ਹਿਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸੰਪਰਕ ਕਰ ਸਕਦੇ ਹਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …