Tuesday, March 3, 2026

ਪ੍ਰਿੰਸ ਖੁੱਲਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਗਵਰਨਿੰਗ ਕੋਂਸਲ ਮੈਂਬਰ ਨਿਯੁੱਕਤ

ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਰੋਜ਼ਗਾਰ ਉਤਪਤੀ ਹੁਨਰ ਵਿਕਾਸ ਸਿਖਲਾਈ ਵਿਭਾਗ ਅੰਮ੍ਰਿਤਸਰ ਵਲੋਂ ਯੂਥ ਵਿਕਾਸ ਬੋਰਡ ਦੇ ਸੀਨੀਅਰ ਵਾਇਸ ਪ੍ਰਧਾਨ ਪ੍ਰਿੰਸ ਖੁੱਲਰ ਨੂੰ ਰੋਜ਼ਗਾਰ

ਆਰ.ਕੇ ਖੁੱਲਰ

ਉਤਪਤੀ ਕਮੇਟੀ ਵਿੱਚ ਗਵਰਨਿਗ ਕੋਂਸਲ ਦਾ ਮੈਂਬਰ ਨਿਯੁੱਕਤ ਕੀਤਾ ਗਿਆ ਹੈ।
                 ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਆਰ.ਕੇ ਖੁੱਲਰ ਨੇ ਦੱਸਿਆ ਹੈ ਕਿ ਬਿਊਰੋ ਦੇ ਕੰਮਾਂ ਦੇ ਰੀਵਿਊ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਸੀ।ਜਿਸ ਵਿਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਚੇਅਰਮੈਨ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਉਪ ਚੇਅਰਮੈਨ ਹਨ।ਪੰਜਾਬ ਸਰਕਾਰ ਵਲੋ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹੇ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਸਥਾਪਨਾ ਸਤੰਬਰ 2018 ਵਿਚ ਕੀਤੀ ਗਈ ਸੀ।ਜਿਸ ਦਾ ਮੁੱਖ ਉਦੇਸ਼ ਬੇਰੋਜ਼ਗਾਰ ਨੋਜਵਾਨਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਖੇਤਰ ਵਿਚ ਨੋਕਰੀਆਂ ਮੁਹੱਈਆ ਕਰਵਾਉਣਾ ਸੀ।
                  ਨਵ-ਨਿਯੁੱਕਤ ਹੋਏ ਮੈਬਰ ਪ੍ਰਿੰਸ ਖੁੱਲਰ ਨੇ ਦੱਸਿਆ ਕਿ ਸਰਕਾਰ ਵਲੋ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੋੰਪੀ ਗਈ ਹੈ, ਉਸ ਨੂੰ ਉਹ ਬਾਖੂਬੀ ਨਿਭਾਉਣਗੇ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …